ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਨ ਦੀ ਲੋੜ-ਜਾਖੜ
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਨ ਦੀ ਲੋੜ ਹੈ ਕਿਉਂਕਿ ਨਸ਼ੇ ਹੁਣ ਘਰ-ਘਰ ਦੀ ਕਹਾਣੀ ਬਣ ਗਏ ਹਨ । ਇੱਥੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ’ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਝੋਟਾ ਦੀ ਕੁਰਬਾਨੀ ਨੂੰ ਸਲਾਮ ਕਰਨੀ ਬਣਦੀ ਹੈ, ਜਿਸਨੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਗਾਇਆ ਹੀ ਨਹੀਂ ਸਗੋਂ ਭਾਂਬੜ ਵਾਲ ਦਿੱਤਾ ਹੈ ।
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੜਨ ਦੀ ਲੋੜ ਹੈ ਕਿਉਂਕਿ ਨਸ਼ੇ ਹੁਣ ਘਰ-ਘਰ ਦੀ ਕਹਾਣੀ ਬਣ ਗਏ ਹਨ । ਇੱਥੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਗਾਏ ਧਰਨੇ ’ਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਝੋਟਾ ਦੀ ਕੁਰਬਾਨੀ ਨੂੰ ਸਲਾਮ ਕਰਨੀ ਬਣਦੀ ਹੈ, ਜਿਸਨੇ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਗਾਇਆ ਹੀ ਨਹੀਂ ਸਗੋਂ ਭਾਂਬੜ ਵਾਲ ਦਿੱਤਾ ਹੈ । ਉਨ੍ਹਾਂ ਪਰਵਿੰਦਰ ਦੇ ਪਿਤਾ ਫ਼ੌਜੀ ਭੀਮ ਸਿੰਘ ਨੂੰ ਕੁਝ ਅਫ਼ਸਰਾਂ ਵਲੋਂ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਜਪਾ ਝੋਟੇ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ । ਉਨ੍ਹਾਂ ਦੱਸਿਆ ਕਿ ਸੀ.ਬੀ.ਆਈ. ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਨਿਖਾਰ ਦੇਵੇਗੀ । ਭਾਜਪਾ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ‘ਆਪ’ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਅੱਗੇ ਹੋ ਕੇ ਲੜਨ । ਇਸ ਮੌਕੇ ਭਾਜਪਾ ਆਗੂ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਗੁਰਮੇਲ ਸਿੰਘ ਠੇਕੇਦਾਰ, ਪਰਮਜੀਤ ਸਿੰਘ ਮੰਨਾ ਆਦਿ ਹਾਜ਼ਰ ਸਨ। ਮਾਨਸਾ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ। ਅਜੀਤ ਤਸਵੀਰ