27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗਿੱਦੜਬਾਹਾ ਵਿਖੇ ਪੁੱਤਰ ਵਲੋਂ ਪਿਤਾ ਦਾ ਕਤਲ

ਗਿੱਦੜਬਾਹਾ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਬੀਤੀ ਰਾਤ ਕਲਯੁਗੀ ਪੁੱਤਰ ਵਲੋਂ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗਿੱਦੜਬਾਹਾ ਦੇ ਵਾਰਡ ਨੰਬਰ 17 ਵਿਖੇ ਬਖ਼ਸ਼ੀਸ਼ ਸਿੰਘ (74) ਦਾ ਉਸ ਦੇ ਪੁੱਤਰ ਗੁਰਚਰਨ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਅਜੀਤ ਡੈਸਕ 27-10-2026
ਗਿੱਦੜਬਾਹਾ, 26 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਬੀਤੀ ਰਾਤ ਕਲਯੁਗੀ ਪੁੱਤਰ ਵਲੋਂ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗਿੱਦੜਬਾਹਾ ਦੇ ਵਾਰਡ ਨੰਬਰ 17 ਵਿਖੇ ਬਖ਼ਸ਼ੀਸ਼ ਸਿੰਘ (74) ਦਾ ਉਸ ਦੇ ਪੁੱਤਰ ਗੁਰਚਰਨ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪਤਾ ਲੱਗਾ ਹੈ ਕਿ ਕਥਿਤ ਦੋਸ਼ੀ ਦੀ ਪਤਨੀ ਕੁਝ ਮਹੀਨੇ ਤੋਂ ਆਪਣੀਆਂ ਤਿੰਨ ਧੀਆਂ ਨੂੰ ਸਹੁਰੇ ਘਰ ਛੱਡ ਕੇ ਆਪਣੇ ਪੇਕੇ ਘਰ ਗਈ ਹੋਈ ਸੀ। ਦੇਰ ਸ਼ਾਮ ਉਕਤ ਮਾਮਲੇ ਨੂੰ ਲੈ ਕਿ ਪਿਉ-ਪੁੱਤਰ ਵਿਚਕਾਰ ਕੋਈ ਤਕਰਾਰਬਾਜ਼ੀ ਹੋ ਗਈ ਤੇ ਗੁਰਚਰਨ ਸਿੰਘ ਵਲੋਂ ਕਿਰਪਾਨ ਨਾਲ ਆਪਣੇ ਪਿਤਾ ਬਖ਼ਸ਼ੀਸ਼ ਸਿੰਘ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗੰਭੀਰ ਜ਼ਖ਼ਮੀ ਬਖ਼ਸ਼ੀਸ਼ ਸਿੰਘ ਦਮ ਤੋੜ ਗਿਆ। ਡੀ.ਐਸ.ਪੀ. ਜਤਿੰਦਰ ਸਿੰਘ ਨੇ ਦੱਸਿਆ ਕਿ ਗਿੱਦੜਬਾਹਾ ਵਿਖੇ ਹੋਏ ਕਤਲ ਮਾਮਲੇ ਵਿਚ ਕਥਿਤ ਦੋਸ਼ੀ ਗੁਰਚਰਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਖਰੀਦ ਹੱਦਾਂ ਤੇ ਮੀਂਹ ਦੀ ਦੋਹਰੀ ਮਾਰ ਹੇਠ ਪੰਜਾਬ ਦਾ ਝੋਨਾ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਰਾਜ ਬੱਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।