27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਾਂਗਰਸ ਨੂੰ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਪਵੇਗਾ-ਅਮਨ ਅਰੋੜਾ

ਸੁਨਾਮ ਊਧਮ ਸਿੰਘ ਵਾਲਾ 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ‘ਆਪ’ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਆਗੂਆਂ ਰਾਹੁਲ ਗਾਂਧੀ ਤੇ ਕੇ. ਸੀ.

ਅਜੀਤ ਡੈਸਕ 27-10-2026
ਸੁਨਾਮ ਊਧਮ ਸਿੰਘ ਵਾਲਾ 26 ਅਕਤੂਬਰ (ਰੁਪਿੰਦਰ ਸਿੰਘ ਸੱਗੂ)- ‘ਆਪ’ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਆਗੂਆਂ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਦੇ ਪੰਜਾਬ ਦੌਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਪਾਰਟੀ ਨੂੰ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਦਾ ਹੱਕ ਹੈ। ਹਾਲਾਂਕਿ, ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ। ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਨਾਲ ਪੰਜਾਬੀਆਂ ਦਾ ਭਰੋਸਾ ਟੁੱਟਿਆ। ਉਨ੍ਹਾਂ ਕਾਂਗਰਸ ਵਿਚ ਅੰਦਰੂਨੀ ਧੜੇਬੰਦੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਸਿਆਸੀ ਝਟਕੇ ਲੱਗ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਪਹਿਲਾਂ ਦੋਵੇਂ ਪਾਰਟੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਗੱਲ ਕਰਦੀਆਂ ਸਨ, ਪਰ ਹੁਣ ਮੁੜ ਗੱਠਜੋੜ ਦੀਆਂ ਚਰਚਾਵਾਂ ਹੋ ਰਹੀਆਂ ਹਨ। ਉਨ੍ਹਾਂ ਇਸ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੱਤਾ। ਇੱਕ ਨੌਜਵਾਨ ਦੇ ਮਾਮਲੇ ਵਿਚ ਅਮਨ ਅਰੋੜਾ ਨੇ ਦੱਸਿਆ ਕਿ ਪਰਿਵਾਰ ਦੀ ਮੰਗ ’ਤੇ ਪੰਜਾਬ ਸਰਕਾਰ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼ ਕਰ ਚੁੱਕੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਅੰਤਿਮ ਸੰਸਕਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਾਕੀ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ।
ਪਿਛਲੀ ਖ਼ਬਰ ਮੋਗਾ ਗੋਲੀਬਾਰੀ ਨੇ ਕਾਨੂੰਨ-ਵਿਵਸਥਾ ਦੇ ਦਾਅਵਿਆਂ ’ਤੇ ਲਗਾਏ ਸਵਾਲੀਆ ਨਿਸ਼ਾਨ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਮਾਗਮ ’ ਚ ਕੇਵਲ ਸਿੰਘ ਢਿਲੋਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।