28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੀ.ਬੀ.ਆਈ. ਦਫ਼ਤਰ ’ਚ ਚਾਰ ਘੰਟੇ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਰਾਜਬੀਰ ਸਿੰਘ ਘੁੰਮਣ

ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ. ਐੱਸ.

ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਕਪਿਲ ਵਧਵਾ)- ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅੱਜ ਪਹਿਲੀ ਵਾਰ ਲਗਾਤਾਰ ਦੂਜੇ ਦਿਨ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦੇ ਜ਼ੋਨਲ ਦਫ਼ਤਰ ਵਿਚ ਪੇਸ਼ ਹੋਏ । ਉਹ ਕਰੀਬ ਸਾਢੇ 3 ਵਜੇ ਦਫ਼ਤਰ ਪਹੁੰਚੇ ਅਤੇ ਸ਼ਾਮ 7:50 ਵਜੇ ਦੇ ਕਰੀਬ ਪੁੱਛਗਿੱਛ ਤੋਂ ਬਾਅਦ ਬਾਹਰ ਆਏ । ਇਸ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਗਈ। ਦਫ਼ਤਰ ਤੋਂ ਬਾਹਰ ਆਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਅੱਜ ਦੀ ਪੁੱਛਗਿੱਛ ਨੂੰ ‘ਰਿਹਰਸਲ’ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਰੀਬ 100 ਸਵਾਲ ਪੁੱਛੇ ਗਏ, ਪਰ ਇਹ ਉਹੀ ਸਵਾਲ ਸਨ ਜੋ ਸੀ.ਬੀ.ਆਈ. ਵਲੋਂ ਪਹਿਲਾਂ ਵੀ ਪੁੱਛੇ ਗਏ ਸਨ । ਘੁੰਮਣ ਨੇ ਇਹ ਵੀ ਦੱਸਿਆ ਕਿ ਸੀ.ਬੀ.ਆਈ. ਵਲੋਂ ਉਨ੍ਹਾਂ ਨੂੰ 31 ਅਕਤੂਬਰ ਨੂੰ ਮੁੜ ਪੇਸ਼ ਹੋਣ ਲਈ ਕਿਹਾ ਗਿਆ ਹੈ।
ਮਜੀਠੀਆ ਨੂੰ ਨੋਟਿਸ ਭੇਜਣ ਦੀ ਕੀਤੀ ਪੁਸ਼ਟੀ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਬੀਰ ਸਿੰਘ ਘੁੰਮਣ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਤੌਰ ’ਤੇ ਝੂਠੇ ਇਲਜ਼ਾਮ ਲਗਾਉਣ ਦੇ ਮਾਮਲੇ ਵਿਚ ਨੋਟਿਸ ਭੇਜੇ ਜਾਣ ਦੀ ਵੀ ਪੁਸ਼ਟੀ ਕੀਤੀ। ਹਾਲਾਂਕਿ, ਨੋਟਿਸ ਦੇ ਸਬੰਧੀ ਅਗਲੀ ਕਾਰਵਾਈ ਬਾਰੇ ਉਨ੍ਹਾਂ ਵਲੋਂ ਹੋਰ ਜਾਣਕਾਰੀ ਨਹੀਂ ਦਿੱਤੀ ਗਈ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ 392ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ... ਅਗਲੀ ਖ਼ਬਰ ਜਲਾਲਾਬਾਦ ਹਲਕੇ ਦੇ ਨਹਿਰੀ ਪਾਣੀ ਦਾ ਮੁੱਦਾ ਵਿਧਾਨ ਸਭਾ ’ ਚ ਗੂੰਜਣ ’ ਤੇ ਹਲਕੇ ਦੇ ਕਿਸਾਨ ਖੁਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।