28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਧਾਨ ਸਭਾ ਮੂਹਰੇ ‘ਟੱਲੀ’ ਵਾਲੀ ਸ਼ਰਾਬ ਦੀ ਬੋਤਲ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਇਜਲਾਸ ਦਾ ਆਖ਼ਰੀ ਦਿਨ ਭਖਿਆ ਹੋਇਆ ਤੇ ਕਾਫੀ ਗਰਮਾ ਗਰਮੀ ਵਾਲਾ ਰਿਹਾ, ਜਿੱਥੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਕਾਂਗਰਸ ਤੇ ‘ਆਪ’ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਦੇਖਣ ਨੂੰ ਮਿਲੀਆਂ ਉੱਥੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਵਿਧਾਨ ਸਭਾ ਆਉਣ ਨਾਲ ਵੀ ਮਾਮਲਾ ਕਾਫ਼ੀ ਗਰਮਾ ਗਿਆ । ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵਿਧਾਨ ਸਭਾ ਦੇ ਮੂਹਰੇ ਪ੍ਰਦਰਸ਼ਨ ਕਰਨ ਲਈ ‘ਟੱਲੀ’ ਵਾਲੀ ਸ਼ਰਾਬ ਦੀ ਮਹਿੰਗੀ ਬੋਤਲ ਲੈ ਕੇ ਪਹੁੰਚੇ ਤਾਂ ਸਿਆਸੀ ਮਾਹੌਲ ਕਾਫ਼ੀ ਗਰਮਾ ਗਿਆ ।

ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਪੰਜਾਬ ਵਿਧਾਨ ਸਭਾ ਦੇ ਮੂਹਰੇ ਸ਼ਰਾਬ ਦੀ ਬੌਤਲ ਲੈ ਕੇ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 28-10-2026
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ’ਚ ਚੱਲ ਰਹੇ ਇਜਲਾਸ ਦਾ ਆਖ਼ਰੀ ਦਿਨ ਭਖਿਆ ਹੋਇਆ ਤੇ ਕਾਫੀ ਗਰਮਾ ਗਰਮੀ ਵਾਲਾ ਰਿਹਾ, ਜਿੱਥੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਕਾਂਗਰਸ ਤੇ ‘ਆਪ’ ਵਿਧਾਇਕਾਂ ਵਿਚਾਲੇ ਤਿੱਖੀਆਂ ਝੜਪਾਂ ਦੇਖਣ ਨੂੰ ਮਿਲੀਆਂ ਉੱਥੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਵਿਧਾਨ ਸਭਾ ਆਉਣ ਨਾਲ ਵੀ ਮਾਮਲਾ ਕਾਫ਼ੀ ਗਰਮਾ ਗਿਆ । ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵਿਧਾਨ ਸਭਾ ਦੇ ਮੂਹਰੇ ਪ੍ਰਦਰਸ਼ਨ ਕਰਨ ਲਈ ‘ਟੱਲੀ’ ਵਾਲੀ ਸ਼ਰਾਬ ਦੀ ਮਹਿੰਗੀ ਬੋਤਲ ਲੈ ਕੇ ਪਹੁੰਚੇ ਤਾਂ ਸਿਆਸੀ ਮਾਹੌਲ ਕਾਫ਼ੀ ਗਰਮਾ ਗਿਆ । ਬੋਤਲ ਨਾਲ ਇਕ ਘੰਟੀ ਵੀ ਲੱਗੀ ਹੋਈ ਸੀ । ਬਿੱਟੂ ਨੇ ਕਿਹਾ ਕਿ ਉਹ ਇਹ ਬੋਤਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਟ ਕਰਨ ਲਈ ਲੈ ਕੇ ਆਏ ਸਨ। ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਾਇਆ ਕਿ ਇਸੇ ਬੋਤਲ ਕਰਕੇ ਮੁੱਖ ਮੰਤਰੀ ਨੂੰ ਹਵਾਈ ਅੱਡੇ ’ਤੇ 3 ਘੰਟੇ ਰੋਕਿਆ ਗਿਆ ਸੀ ਅਤੇ 50 ਹਜ਼ਾਰ ਦਾ ਜੁਰਮਾਨਾ ਲੱਗਿਆ ਸੀ । ਰਵਨੀਤ ਸਿੰਘ ਬਿੱਟੂ ਦੇ ਇਸ ਪ੍ਰਦਰਸ਼ਨ ਦੇ ਜਵਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਨੇ ਬਿੱਟੂ ਵਲੋਂ ਲਗਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਵਿਧਾਨ ਸਭਾ ਵਰਗੀ ਪਵਿੱਤਰ ਜਗ੍ਹਾ ’ਤੇ ਸ਼ਰਾਬ ਦੀ ਬੋਤਲ ਲੈ ਕੇ ਆਉਣਾ ਬਿੱਟੂ ਦੀ ਸਿਆਸੀ ਗਿਰਾਵਟ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਅੱਜ ਵਿਧਾਨ ਸਭਾ ਸ਼ਰਾਬ ਦੀ ਬੋਤਲ ਲੈ ਕੇ ਸਸਤੀ ਸ਼ੋਹਰਤ ਖੱਟਣ ਆਏ ਹਨ, ਪਰ ਉਨ੍ਹਾਂ ਨੂੰ ਸ਼ਰਾਬ ’ਤੇ ਰਾਜਨੀਤੀ ਕਰਨ ਤੋਂ ਪਹਿਲਾਂ ਪੰਜਾਬ ਦੇ ਇਤਿਹਾਸ ਨਾਲ ਜੁੜੇ ਕਾਲੇ ਦੌਰ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ।
ਪਿਛਲੀ ਖ਼ਬਰ ਪੰਜਾਬ ’ਚ ਨਸ਼ਾ ਤਸਕਰੀ ਤੇ ਗੈਂਗਸਟਰਾਂ ਦੇ ਗੱਠਜੋੜ ਦੀ ਐਨ.ਆਈ.ਏ. ਜਾਂਚ ਕਰਵਾਈ ਜਾਵੇ - ਜਾਖੜ ਅਗਲੀ ਖ਼ਬਰ ਪੰਜਾਬ ਦੇ ਪਿੰਡਾਂ ’ਚ ਲੱਗਣਗੀਆਂ 3 ਲੱਖ ਸੋਲਰ ਸਟਰੀਟ ਲਾਈਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।