29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪ੍ਰਧਾਨ ਮੰਤਰੀ ਵਲੋਂ ‘ਪ੍ਰਗਤੀ’ ਮੀਟਿੰਗ ’ਚ 16,000 ਕਰੋੜ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸਮੀਖਿਆ

ਨਵੀਂ ਦਿੱਲੀ, 28 ਅਕਤੂਬਰ (ਪੀ. ਟੀ.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਪ੍ਰਗਤੀ’ ਮੀਟਿੰਗ ਦੌਰਾਨ। 29-10-2026
ਨਵੀਂ ਦਿੱਲੀ, 28 ਅਕਤੂਬਰ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰੇਲਵੇ, ‘ਪੀ.ਐੱਮ. ਏਕਤਾ ਮਾਲ’ ਅਤੇ ‘ਬਲਕ ਡਰੱਗ ਪਾਰਕ’ ਨਾਲ ਸੰਬੰਧਿਤ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਇਹ ਪ੍ਰਾਜੈਕਟ 31 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਫੈਲੇ ਹੋਏ ਹਨ ਅਤੇ ਇਨ੍ਹਾਂ ਦੀ ਲਾਗਤ 16,000 ਕਰੋੜ ਰੁਪਏ ਤੋਂ ਵੱਧ ਹੈ। ਇਕ ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨੇ ਆਪਣੇ ਦਫ਼ਤਰ ‘ਸੇਵਾ ਤੀਰਥ’ ਵਿਖੇ ‘ਪ੍ਰਗਤੀ’ ਦੀ 54ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਆਰਥਿਕ ਵਿਕਾਸ ਅਤੇ ਜਨਤਕ ਭਲਾਈ ਲਈ ਮਹੱਤਵਪੂਰਨ ਇਨ੍ਹਾਂ ਪ੍ਰਾਜੈਕਟਾਂ ਦੀ ਸਮੀਖਿਆ ਦੌਰਾਨ ਮੁੱਖ ਤੌਰ ’ਤੇ ਸਮਾਂ-ਸੀਮਾਵਾਂ, ਵੱਖ-ਵੱਖ ਵਿਭਾਗਾਂ/ਏਜੰਸੀਆਂ ਵਿਚਕਾਰ ਤਾਲਮੇਲ ਅਤੇ ਸਮੱਸਿਆਵਾਂ ਦੇ ਸਮੇਂ ਸਿਰ ਹੱਲ ’ਤੇ ਧਿਆਨ ਦਿੱਤਾ ਗਿਆ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ‘ਪੀ.ਐੱਮ. ਏਕਤਾ ਮਾਲ’ ਸਥਾਨਕ ਉਤਪਾਦਾਂ ਲਈ ਬਾਜ਼ਾਰ ਮੁਹੱਈਆ ਕਰਵਾਉਣ, ਕਾਰੀਗਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਕਾਰੋਬਾਰਾਂ ਨੂੰ ਵਧਾਉਣ ’ਚ ਮਦਦ ਕਰਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਭਲਾਈ ਯੋਜਨਾਵਾਂ ਦੀ ਸਪੁਰਦਗੀ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਯਤਨਾਂ ਨੇ ਲਗਭਗ 25 ਕਰੋੜ ਲੋਕਾਂ ਨੂੰ ਬਹੁ-ਆਯਾਮੀ ਗਰੀਬੀ ਤੋਂ ਬਾਹਰ ਕੱਢਣ ’ਚ ਮਦਦ ਕੀਤੀ ਹੈ।
ਪਿਛਲੀ ਖ਼ਬਰ ਲੋਕਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ ਸਰਕਾਰ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸਾਈਬਰ ਅਪਰਾਧ ਸਿੱਧੇ ਤੌਰ ਹੈ ‘ਡਿਜੀਟਲ ਡਾਕਾ’-ਸੁਪਰੀਮ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।