ਲੋਕਾਂ ਦੀ ਆਵਾਜ਼ ਦਬਾ ਰਹੀ ਹੈ ‘ਆਪ’ ਸਰਕਾਰ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 28 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਮਾਨਸਾ ਦੇ ਭੰਮੇ ਕਲਾਂ ’ਚ ਨਸ਼ਿਆਂ ਦੇ ਮੁੱਦੇ ’ਤੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ ਅਸਫਲ ਰਹੀ ਸਰਕਾਰ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰਾਂ ਤੇ ਸੰਘਰਸ਼ ਕਰ ਰਹੇ ਲੋਕਾਂ ਨਾਲ ਸਖ਼ਤੀ ਵਰਤ ਰਹੀ ਹੈ।
ਅਜੀਤ ਡੈਸਕ
29-10-2026