ਤਾਰਾਂ ਵਾਲਾ ਪੁਲ ’ਤੇ ਗੋਲੀਆਂ ਚੱਲਣ ਦੇ ਮਾਮਲੇ ’ਚ ਨੌਜਵਾਨ ਦੀ ਮੌਤ
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ’ਚ ਬੀਤੀ ਦੇਰ ਰਾਤ ਇਥੇ ਤਾਰਾਂ ਵਾਲਾ ਪੁੱਲ ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ ’ਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ’ਚ ਇਕ ਨੌਜਵਾਨ ਇਲਾਜ ਦੌਰਾਨ ਦਮ ਤੋੜ ਗਿਆ ਜਦੋਂ ਕਿ ਦੂਜੇ ਦੀ ਹਾਲਾਤ ਗੰਭੀਰ ਦੱਸੀ ਗਈ ਹੈ। ਦੂਜੇ ਪਾਸੇ ਪੁਲਿਸ ਵਲੋਂ ਇਸ ਮਾਮਲੇ ’ਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।
ਅਜੀਤ ਡੈਸਕ
31-10-2026