31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਟਾਈਗਰ ਸ਼ਰੌਫ ਗੋਲੀਬਾਰੀ ਮਾਮਲਾ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਅੰਮ੍ਰਿਤਸਰ ਪੁਲਿਸ ਵੀ ਕਰੇਗੀ ਪੁਛਗਿੱਛ-ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਅਦਾਕਾਰ ਟਾਈਗਰ ਸ਼ਰੌਫ ’ਤੇ ਬੀਤੇ 18 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ’ਚ ਅੰਮ੍ਰਿਤਸਰ ਨਾਲ ਸੰਬੰਧਿਤ ਨੌਜਵਾਨਾਂ ਦੀ ਗ੍ਰਿਫ਼ਤਾਰੀ ਸੰਬੰਧੀ ਅੰਮ੍ਰਿਤਸਰ ਪੁਲਿਸ ਵਲੋਂ ਵੀ ਪੁਛਗਿੱਛ ਕੀਤੀ ਜਾਵੇਗੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ। ਇਹ ਖੁਲਾਸਾ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪੱਤਰਕਾਰ ਵਾਰਤਾ ’ਚ ਪੁੱਛੇ ਗਏ ਸਵਾਲ ਦੇ ਜਵਾਬ ’ਚ ਕੀਤਾ।

ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ 31-10-2026
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਅਦਾਕਾਰ ਟਾਈਗਰ ਸ਼ਰੌਫ ’ਤੇ ਬੀਤੇ 18 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ’ਚ ਅੰਮ੍ਰਿਤਸਰ ਨਾਲ ਸੰਬੰਧਿਤ ਨੌਜਵਾਨਾਂ ਦੀ ਗ੍ਰਿਫ਼ਤਾਰੀ ਸੰਬੰਧੀ ਅੰਮ੍ਰਿਤਸਰ ਪੁਲਿਸ ਵਲੋਂ ਵੀ ਪੁਛਗਿੱਛ ਕੀਤੀ ਜਾਵੇਗੀ ਅਤੇ ਗ੍ਰਿਫ਼ਤਾਰ ਨੌਜਵਾਨਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ। ਇਹ ਖੁਲਾਸਾ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪੱਤਰਕਾਰ ਵਾਰਤਾ ’ਚ ਪੁੱਛੇ ਗਏ ਸਵਾਲ ਦੇ ਜਵਾਬ ’ਚ ਕੀਤਾ। ਹਾਲਾਂਕਿ ਉਨ੍ਹਾਂ ਨੇ ਕੁਝ ਮੀਡੀਆ ਰਿਪੋਰਟਾਂ ਸੰਬੰਧੀ ਇਸ ਗੱਲ ਤੋਂ ਇਨਕਾਰ ਕੀਤਾ ਕਿ ਮੁੰਬਈ ਪੁਲਿਸ ਬੀਤੇ ਦਿਨੀਂ ਅੰਮ੍ਰਿਤਸਰ ਪੁੱਜੀ ਸੀ ਤੇ ਇਸ ਸੰਬੰਧੀ ਜਾਂਚ ਕੀਤੀ ਗਈ ਹੈ। ਉਨ੍ਹਾਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਅੰਮ੍ਰਿਤਸਰ ’ਚ ਕੀਤੀਆਂ ਵਾਰਦਾਤਾਂ ਸਬੰਧੀ ਪੁੱਛੇ ਜਾਣ ’ਤੇ ਕਿਹਾ ਕਿ ਇਸ ਦਾ ਪਤਾ ਪੁਲਿਸ ਰਿਮਾਂਡ ’ਚ ਹੀ ਲੱਗ ਸਕੇਗਾ ਕਿ ਉਨ੍ਹਾਂ ਦੀ ਸ਼ਮੂਲੀਅਤ ਇਥੇ ਕਿਹੜੀਆਂ ਵਾਰਦਾਤਾਂ ’ਚ ਹੈ।
ਪਿਛਲੀ ਖ਼ਬਰ ਲਾਹੌਰ ਹਵਾਈ ਅੱਡੇ ’ਤੇ ਬ੍ਰਿਟਿਸ਼ ਕੌਂਸਲਰ ਦਾਲਤ ਅਲੀ ਨੂੰ ਹਿਰਾਸਤ ’ਚ ਲਿਆ ਅਗਲੀ ਖ਼ਬਰ ਪੰਜਾਬੀ ਫ਼ਿਲਮ ਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਅਸ਼ਵਨੀ ਵੈਸ਼ਨਵ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।