31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਸ਼ਾ ਤਸਕਰੀ ਤੇ ਗ਼ੈਰ-ਕਾਨੂੂੰਨੀ ਹਥਿਆਰ ਨੈੱਟਵਰਕ ਨਾਲ ਜੁੜੇ 8 ਨੌਜਵਾਨ ਅੰਮ੍ਰਿਤਸਰ ’ਚ ਗ੍ਰਿਫ਼ਤਾਰ

ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2. 293 ਕਿਲੋਗ੍ਰਾਮ ਹੈਰੋਇਨ ਸਮੇਤ ਅੱਠ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।

ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋਗ੍ਰਾਮ ਹੈਰੋਇਨ ਸਮੇਤ ਅੱਠ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਾਲੋਨੀ ਛੇਹਰਟਾ, ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢਾਲਾ ਜ਼ਿਲ੍ਹਾ ਤਰਨਤਾਰਨ, ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂੰਪੁਰ ਕਾਲੇ, ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ, ਕਪਿਲ ਉਰਫ਼ ਪਾਪਲ (31) ਵਾਸੀ ਗੋਵਾਲ ਮੰਡੀ ਅਤੇ ਨਿਖਿਲ ਗਿੱਲ ਉਰਫ਼ ਸੱਪ (27) ਵਾਸੀ ਸਦਰ ਬਾਜ਼ਾਰ ਕੈਂਟ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅੰਗਰੇਜ਼ ਸਿੰਘ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਤਿੰਨ- 9 ਐਮ.ਐਮ. ਗਲੋਕ, ਦੋ . 30 ਬੋਰ ਸਟਾਰ, ਇਕ .30 ਬੋਰ ਬੇਰੇਟਾ, ਇਕ . 30 ਬੋਰ ਪੀ.ਐਕਸ.-5, ਤਿੰਨ .30 ਬੋਰ, ਇਕ ਦੇਸੀ . 32 ਬੋਰ ਪਿਸਤੌਲ ਅਤੇ 4 ਜਿੰਦਾ ਕਾਰਤੂਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸਨ ਜੋ ਅਪਰਾਧਿਕ ਅਨਸਰਾਂ ਵਿਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿਚ ਮਦਦ ਕਰਦੇ ਸਨ। ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਥਾਣਾ ਛੇਹਰਟਾ, ਏ-ਡਿਵੀਜ਼ਨ ਵਿਖੇ ਦਰਜ ਕੀਤੇ ਗਏ ਹਨ। ਇਸ ਮੌਕੇ ਡੀ.ਸੀ.ਪੀ. ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ ਕਪਿਲ ਕੌਸ਼ਿਲ, ਇੰਸ: ਅਮੋਲਕਦੀਪ ਸਿੰਘ ਇੰਚਾਰਜ ਸੀ.ਆਈ.ਏ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਿੰਨ ਵਾਰ ਵਿਧਾਇਕ ਰਹੇ ਪਰਗਟ ਸਿੰਘ ਨੇ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ-ਦੀਪਕ ਬਾਲੀ ਪੇਸ਼ਕਸ਼–ਜਤਿੰਦਰ ਪੰਮੀ ਅਗਲੀ ਖ਼ਬਰ ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈ.ਵੀ.ਐਮ. ਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।