ਲੱਖਾ ਸਿਧਾਣਾ, ਮੋਹਨਜੀਤ ਸ਼ੇਰੋਂ ਆਦਿ ਦੀ ਰਿਹਾਈ ਉਪਰੰਤ ਹੀ ਸਰਕਾਰ ਨਾਲ ਗੱਲਬਾਤ ਕਰਾਂਗੇ
ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਹ ਫ਼ੈਸਲਾ ਕਮੇਟੀ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਲੰਬੀ ਮੀਟਿੰਗ ਉਪਰੰਤ ਲਿਆ ਗਿਆ।
ਐਕਸ਼ਨ ਕਮੇਟੀ ਵਲੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਕੀਤਾ ਜਾਵੇਗਾ ਘਿਰਾਓ
31-10-2026