01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਛੇਵੀਂ ਵਾਰ ਸੀ.ਬੀ.ਆਈ. ਅੱਗੇ ਪੇਸ਼ ਹੋਏ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਕਰੀਬ ਸਾਢੇ ਤਿੰਨ ਘੰਟੇ ਪੁੱਛਗਿੱਛ ਤੋਂ ਬਾਅਦ ਆਏ ਬਾਹਰ, 4 ਨਵੰਬਰ ਨੂੰ ਮੁੜ ਪੇਸ਼ ਹੋਣ ਦੇ ਨਿਰਦੇਸ਼

ਚੰਡੀਗੜ੍ਹ, 31 ਅਕਤੂਬਰ (ਕਪਿਲ ਵਧਵਾ)-ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ. ਬੀ.

ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੌਰਾਨ। ਅਜੀਤ ਤਸਵੀਰ 01-11-2026
ਚੰਡੀਗੜ੍ਹ, 31 ਅਕਤੂਬਰ (ਕਪਿਲ ਵਧਵਾ)-ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਦੀ ਜਾਂਚ ਤਹਿਤ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਸਨਿਚਰਵਾਰ ਨੂੰ ਛੇਵੀਂ ਵਾਰ ਪੁੱਛਗਿੱਛ ਲਈ ਪੇਸ਼ ਹੋਏ। ਉਹ ਦੁਪਹਿਰ ਕਰੀਬ 3 ਤੋਂ 3:30 ਵਜੇ ਦਰਮਿਆਨ ਚੰਡੀਗੜ੍ਹ ਦੇ ਸੈਕਟਰ-30 ਸਥਿਤ ਸੀ.ਬੀ.ਆਈ. ਦਫ਼ਤਰ ਪਹੁੰਚੇ ਤੇ ਸ਼ਾਮ 6:30 ਵਜੇ ਦੇ ਕਰੀਬ ਬਾਹਰ ਆਏ । ਇਸ ਮੌਕੇ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਜੀ.ਪੀ.ਐੱਸ. ਘੁੰਮਣ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਸੀ.ਬੀ.ਆਈ. ਵਲੋਂ ਵਾਰ-ਵਾਰ ਉਹੀ ਸਵਾਲ ਪੁੱਛੇ ਜਾ ਰਹੇ ਹਨ, ਜਿਨ੍ਹਾਂ ਦੇ ਜਵਾਬ ਉਹ ਪਹਿਲਾਂ ਵੀ ਦੇ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਚੈਟਾਂ ਦੇ ਆਧਾਰ ’ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਨ੍ਹਾਂ ਵਿਚ ਨਾ ਤਾਂ ਉਨ੍ਹਾਂ ਦੀ ਕੋਈ ਚੈਟ ਹੈ ਤੇ ਨਾ ਹੀ ਉਨ੍ਹਾਂ ਦਾ ਨਾਮ ਸ਼ਾਮਿਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਘੁੰਮਣ ਨੇ ਦੱਸਿਆ ਕਿ ਸੀ.ਬੀ.ਆਈ. ਨੇ ਉਨ੍ਹਾਂ ਨੂੰ ਅਗਲੀ ਪੁੱਛਗਿੱਛ ਲਈ 4 ਨਵੰਬਰ ਨੂੰ ਮੁੜ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜਾਂਚ ਵਿੱਚ ਸਹਿਯੋਗ ਜਾਰੀ ਰੱਖਣ ਦੀ ਗੱਲ ਵੀ ਕਹੀ।
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ 76 ਇੰਸਪੈਕਟਰ ਤਰੱਕੀ ਉਪਰੰਤ ਬਣੇ ਡੀ.ਐੱਸ.ਪੀ. ਅਗਲੀ ਖ਼ਬਰ ‘ਆਪ’ ਦੀ ਪਹਿਲੀ ਸੂਚੀ ’ਚੋਂ ਮੰਤਰੀ ਰਵਜੋਤ ਸਿੰਘ ਦਾ ਨਾਂਅ ਸ਼ਾਮਿਲ ਨਾ ਕੀਤਾ ਜਾਣਾ ਬਣਿਆ ਚਰਚਾ ਦਾ ਵਿਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।