02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮਾਸਟਰ ਕੇਡਰ ਯੂਨੀਅਨ ਦੇ ਸਾਹਨੇਵਾਲ ਸੂਬਾ ਪ੍ਰਧਾਨ ਤੇ ਕਲੇਰ ਜਨਰਲ ਸਕੱਤਰ ਬਣੇ ਯੂਨੀਅਨ ਦਾ 6ਵਾਂ ਸੂਬਾ ਪੱਧਰੀ ਇਜਲਾਸ

ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਛੇਵਾਂ ਸੂਬਾ ਪੱਧਰੀ ਇਜਲਾਸ ਡਾ. ਬੀ.

ਅਜੀਤ ਡੈਸਕ 02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਛੇਵਾਂ ਸੂਬਾ ਪੱਧਰੀ ਇਜਲਾਸ ਡਾ. ਬੀ.ਆਰ. ਅੰਬੇਡਕਰ ਭਵਨ, ਜਲੰਧਰ ਵਿਖੇ ਜਥੇਬੰਦੀ ਦੇ ਸੰਸਥਾਪਕ ਮੈਂਬਰਾਂ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਜਥੇਬੰਦੀ ਦੀ ਨਵੀਂ ਸੂਬਾ ਕਮੇਟੀ ਦੀ ਚੋਣ ਕੀਤੀ ਗਈ ਅਤੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਜਲਾਸ ਦੀ ਅਗਵਾਈ ਸੰਸਥਾਪਕ ਮੈਂਬਰ ਰਣਜੀਤ ਸਿੰਘ, ਗੁਰਿੰਦਰਜੀਤ ਸਿੰਘ ਮਜੀਠਾ, ਪ੍ਰਭਜਿੰਦਰ ਸਿੰਘ ਅੰਮ੍ਰਿਤਸਰ, ਦਲਵਿੰਦਰ ਸਿੰਘ ਗਿੱਲ, ਵਾਸ਼ਿੰਗਟਨ ਸਿੰਘ ਸਮੀਰਵਾਲ ਅਤੇ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਨੇ ਕੀਤੀ। ਇਸ ਮੌਕੇ ਹਰਭਜਨ ਸਿੰਘ ਨੂੰ ਸਰਪ੍ਰਸਤ, ਜਗਜੀਤ ਸਿੰਘ ਸਾਹਨੇਵਾਲ ਨੂੰ ਸੂਬਾ ਪ੍ਰਧਾਨ ਅਤੇ ਅਰਜਿੰਦਰ ਸਿੰਘ ਕਲੇਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਰਮਨ ਕੁਮਾਰ ਪਠਾਨਕੋਟ ਨੂੰ ਉਪ ਪ੍ਰਧਾਨ, ਬਲਵਿੰਦਰ ਸਿੰਘ ਨੂੰ ਵਿੱਤ ਸਕੱਤਰ, ਸੰਦੀਪ ਕੁਮਾਰ ਨੂੰ ਸੂਬਾ ਪ੍ਰੈੱਸ ਸਕੱਤਰ, ਪਰਵਿੰਦਰ ਸਿੰਘ ਗੋਤਰਾ ਨੂੰ ਪ੍ਰੈੱਸ ਸਕੱਤਰ, ਪ੍ਰਿਤਪਾਲ ਸਿੰਘ ਰਾਣਾ ਅਤੇ ਜਸਵੀਰ ਸਿੰਘ ਸਿੱਧੂ ਨੂੰ ਸਕੱਤਰ ਜਨਰਲ, ਲਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਮੋਹਾਲੀ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਾਜਵਾ ਅਤੇ ਬਰਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਜਥੇਬੰਦਕ ਸਕੱਤਰ ਅਤੇ ਪਰਮਿੰਦਰ ਸਿੰਘ ਪੰਗਲ ਨੂੰ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਜਲਾਸ ’ਚ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਦੇ ਵਿਸਥਾਰ ਅਤੇ ਮਜ਼ਬੂਤੀ ਲਈ ਬਾਕੀ ਰਹਿੰਦੇ ਆਗੂਆਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ ਸੂਬਾ ਕਮੇਟੀ ਵਿਚ ਸ਼ਾਮਿਲ ਕੀਤਾ ਜਾਵੇਗਾ।
ਪਿਛਲੀ ਖ਼ਬਰ 5 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ ਅਗਲੀ ਖ਼ਬਰ ਦੇਸ਼ ਦਾ ਪਹਿਲਾ ਨਸ਼ਾਮੁਕਤ ਸ਼ਹਿਰ ਬਣੇਗਾ ਚੰਡੀਗੜ੍ਹ-ਅਮਿਤ ਸ਼ਾਹ ਚੰਡੀਗੜ੍ਹ ਪੁਲਿਸ ਨੂੰ ਰਾਸ਼ਟਰਪਤੀ ਨਿਸ਼ਾਨ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।