02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੱਟੀ ’ ਚ ਨਸ਼ੇ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਪੱਟੀ (ਤਰਨ ਤਾਰਨ), 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਨਸ਼ੇ ਦੀ ਲਤ ਨਾਲ ਜੁੜੇ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28) ਪੁੱਤਰਾਨ ਜਗੀਰ ਸਿੰਘ ਵਜੋਂ ਹੋਈ ਹੈ।

ਪੀੜਤ ਪਰਿਵਾਰ ਵਿਰਲਾਪ ਕਰਦਾ ਹੋਇਆ। ਤਸਵੀਰ: ਖਹਿਰਾ 02-11-2026
ਪੱਟੀ (ਤਰਨ ਤਾਰਨ), 1 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੱਟੀ ਸ਼ਹਿਰ ਵਿਚ ਨਸ਼ੇ ਦੀ ਲਤ ਨਾਲ ਜੁੜੇ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28) ਪੁੱਤਰਾਨ ਜਗੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਦੱਸਿਆ ਕਿ ਦੋਵੇਂ ਭਰਾ ਨਸ਼ੇ ਦਾ ਸੇਵਨ ਕਰਦੇ ਸਨ। ਉਨ੍ਹਾਂ ਅਨੁਸਾਰ ਦੋਵੇਂ ਭਰਾ ਰਾਤ ਸਮੇਂ ਆਪਣੇ ਕਮਰੇ ਵਿਚ ਸੁੱਤੇ ਸਨ, ਪਰ ਐਤਵਾਰ ਤੜਕਸਾਰ ਜਦੋਂ ਉਨ੍ਹਾਂ ਨੂੰ ਦੇਖਿਆ ਗਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਪਰਿਵਾਰ ਨੇ ਆਪਣੀ ਮਾੜੀ ਆਰਥਿਕ ਹਾਲਤ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਕੋਲ ਆਪਣਾ ਕੋਈ ਨਿੱਜੀ ਮਕਾਨ ਨਹੀਂ ਹੈ ਤੇ ਪਿਛਲੇ ਚਾਰ ਸਾਲਾਂ ਤੋਂ ਉਹ ਪੱਟੀ ਦੇ ਤਾਰਾਂ ਵਾਲਾ ਐਲੀਮੈਂਟਰੀ ਸਕੂਲ ਦੇ ਬਲਾਕ ਦਫ਼ਤਰ ਅੰਦਰ ਬਣੇ ਕਮਰੇ ਵਿਚ ਰਹਿ ਰਹੇ ਸਨ। ਸੋਨਾ ਸਿੰਘ ਕੁਆਰਾ ਸੀ, ਜਦਕਿ ਗੁਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।
ਪਿਛਲੀ ਖ਼ਬਰ ਅਕਤੂਬਰ ’ ਚ ਪੰਜਾਬ ਦੀ ਕੁੱਲ ਜੀ . ਐੱਸ . ਟੀ . ਪ੍ਰਾਪਤੀ 14 ਫੀਸਦੀ ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚੀ... ਅਗਲੀ ਖ਼ਬਰ ਪੰਜਾਬੀ ਭਾਸ਼ਾ ’ ਚ ਇਨਕਲਾਬੀ ਤਬਦੀਲੀਆਂ ਲਿਆਉਣ ਦੀ ਸਮਰੱਥਾ - ਸੰਧਵਾਂ ਪੰਜਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।