ਪਾਕਿ ਦੇ ਖ਼ੈਬਰ ਪਖਤੂਨਖਵਾ ਗਵਰਨਰ ਹਾਊਸ ’ ਚ ਪਹਿਲੀ ਵਾਰ ਮਨਾਇਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਰਾਜਪਾਲ ਫ਼ੈਸਲ ਕਰੀਮ ਕੁੰਡੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਿੱਖ ਸੰਗਤ ਨਾਲ ਮਿਲ ਕੇ ਗਵਰਨਰ ਹਾਊਸ ਪਿਸ਼ਾਵਰ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ। ਜ਼ਿਲ੍ਹਾ ਪਿਸ਼ਾਵਰ ਦੇ ਘੱਟ ਗਿਣਤੀ ਚੇਅਰਮੈਨ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਦੇ ਮੁੱਖ ਮਹਿਮਾਨ ਗਵਰਨਰ ਫ਼ੈਸਲ ਕਰੀਮ ਕੁੰਡੀ ਸਨ।
ਅਜੀਤ ਡੈਸਕ
02-11-2026