ਸ੍ਰੀ ਅਨੰਦਪੁਰ ਸਾਹਿਬ, 2 ਨਵੰਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਬਿਦਰ ਵਿਖੇ ਆਮਦ ’ਤੇ ਕਰਨਾਟਕ ਦੀ ਸਰਹੱਦ ’ਤੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਉਤਸ਼ਾਹ ਅਤੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਹਾਈਡ੍ਰੌਲਿਕ ਮਸ਼ੀਨ ਰਾਹੀਂ ਪੰਜ ਕੁਇੰਟਲ ਫੁੱਲਾਂ ਦਾ ਵਿਸ਼ਾਲ ਹਾਰ ਭੇਟ ਕਰਕੇ ਸਿੰਘ ਸਾਹਿਬ ਦਾ ਸਨਮਾਨ ਕੀਤਾ ਗਿਆ। ਉਪਰੰਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਮਹੱਲਾ ਸਜਾਇਆ ਗਿਆ। ਇਸ ਦੌਰਾਨ ਨਿਹੰਗ ਸਿੰਘਾਂ ਵਲੋਂ ਕੀਤੇ ਗਏ ਜੰਗਜੂ ਕਰਤੱਬਾਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੋੜਿਆ। ਉਪਰੰਤ ਮਹੱਲਾ ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਸੰਪੰਨ ਹੋਇਆ, ਜਿੱਥੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਗੁਰਬਾਣੀ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਉਪਰੰਤ ਬਾਬਾ ਸੁਖਦੇਵ ਸਿੰਘ ਵਲੋਂ ਸੰਗਤਾਂ ਨੂੰ ਸਿੱਖਾਂ ਦੀ ਅਮੀਰ ਸ਼ਸਤਰ ਪਰੰਪਰਾ ਨਾਲ ਜੋੜਦਿਆਂ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਬਲਬੀਰ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ, ਪਵਿੱਤਰ ਸਿੰਘ, ਪ੍ਰਦੀਪ ਸਿੰਘ ਰੰਜਨ, ਹਰਪਾਲ ਸਿੰਘ ਰੰਜਨ, ਮਨਪ੍ਰੀਤ ਸਿੰਘ, ਦਿਲਜੀਤ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ ਗੜ੍ਹੀ ਸਾਜ, ਇੰਦਰ ਸਿੰਘ ਸ਼ਾਹੂ, ਬਲਵੰਤ ਸਿੰਘ ਗੜ੍ਹੀਵਾਲੇ, ਇੰਦਰਪਾਲ ਸਿੰਘ ਫੌਜੀ, ਲੱਡੂ ਸਿੰਘ, ਸਾਗਰ ਸਿੰਘ, ਬਾਬਾ ਮਝੈਲ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਗਗਨ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਮੁੱਖ ਗ੍ਰੰਥੀ ਬਾਬਾ ਮੱਘਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਾਜਰ ਸੀ।