03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਚਿਨ ਪਾਇਲਟ ਨੇ ਕੱਲ੍ਹ ਦੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਭਵਾਨੀਗੜ੍ਹ, 2 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼ ਰੈਲੀ ਸੰਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸਚਿਨ ਪਾਇਲਟ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋਣਾ ਤੈਅ ਹੈ।

ਅਜੀਤ ਡੈਸਕ 03-11-2026
ਭਵਾਨੀਗੜ੍ਹ, 2 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਕੀਤੀ ਜਾ ਰਹੀ ਇਨਸਾਫ਼ ਰੈਲੀ ਸੰਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸਚਿਨ ਪਾਇਲਟ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਹੋਣਾ ਤੈਅ ਹੈ। ਚੋਣਾਂ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਤੋੜਨ ਅਤੇ ਉਨ੍ਹਾਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਹੁਣ ਪੰਜਾਬ ਵਿਚ ਵੀ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਕੰਧੋਲਾ, ਮੰਗਤ ਸ਼ਰਮਾ, ਬਿੱਟੂ ਖ਼ਾਨ, ਰੌਕੀ ਬਾਂਸਲ ਬਲਾਕ ਪ੍ਰਧਾਨ ਸੰਗਰੂਰ, ਹਰਪ੍ਰੀਤ ਸਿੰਘ ਬਾਜਵਾ, ਜੱਜ ਬਾਲਦੀਆ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸਮਲਿੰਗੀ ਵਿਆਹ ਲਈ ਤੰਗ ਕਰਨ ਤੋਂ ਦੁਖੀ ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ ਸਹੇਲੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਾਜਪਾ ਪੰਜਾਬ ’ ਚ ਜਬਰ ਜਨਾਹ ਦੇ ਦੋਸ਼ੀਆਂ ਅਤੇ ਭਿ੍ਸ਼ਟ ਆਗੂਆਂ ਨੂੰ ਸ਼ਾਮਿਲ ਕਰ ਰਹੀ ਹੈ - ਆਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।