03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ ਯੁੱਧ ਨਸ਼ਿਆਂ ਵਿਰੁੱਧ ’ ਦਾ ਕਪਤਾਨ ਹੀ ਨਸ਼ਾ ਤਸਕਰੀ ਦੇ ਦੋਸ਼ਾਂ ’ ਚ ਘਿਰਿਆ - ਮਜੀਠੀਆ

ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਮਜੀਠਾ ਹਲਕੇ ਤੋਂ ‘ਆਪ’ ਆਗੂ ਲਵਜੀਤ ਸਿੰਘ ਦੇ ਮਾਮਲੇ ਦੀ ਸੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ। - ਤਸਵੀਰ : ਗੁਰਿੰਦਰ ਸਿੰਘ 03-11-2026
ਚੰਡੀਗੜ੍ਹ, 2 ਨਵੰਬਰ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਖੜ੍ਹੇ ਕਰਦਿਆਂ ਮਜੀਠਾ ਹਲਕੇ ਤੋਂ ‘ਆਪ’ ਆਗੂ ਲਵਜੀਤ ਸਿੰਘ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕਪਤਾਨ ਰਹਿ ਚੁੱਕੇ ਲਵਜੀਤ ਸਿੰਘ ਨੂੰ ਕਥਿਤ ਸਿਆਸੀ ਸਰਪ੍ਰਸਤੀ ਮਿਲਦੀ ਰਹੀ, ਜਦਕਿ ਉਸ ਕੋਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ ਸਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਕੋਟ ਹਿਰਦੇ ਰਾਮ ਨੇੜੇ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਸਕਾਰਪੀਓ ਗੱਡੀ ਵਿਚੋਂ ਲਗਭਗ 4 ਤੋਂ 4.5 ਕਿਲੋ ਹੈਰੋਇਨ, 30 ਬੋਰ ਦਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਲਵਜੀਤ ਸਿੰਘ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਮਜੀਠਾ ਹਲਕੇ ਦੇ ਪਾਰਟੀ ਇੰਚਾਰਜ ਦਾ ਨਜ਼ਦੀਕੀ ਸਹਿਯੋਗੀ ਤੇ ਪੀ.ਏ. ਵੀ ਰਹਿ ਚੁੱਕਾ ਹੈ। ਮਜੀਠੀਆ ਨੇ ਕਿਹਾ ਕਿ ਲਵਜੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿਆਸੀ ਮੰਚਾਂ ’ਤੇ ਨਜ਼ਰ ਆਉਂਦਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ, ਮੁੱਖ ਮੰਤਰੀ ਦਫ਼ਤਰ, ਡੀ.ਜੀ.ਪੀ. ਅਤੇ ਹੋਰ ਸੰਬੰਧਿਤ ਵਿਅਕਤੀਆਂ ਦੀ ਕਥਿਤ ਭੂਮਿਕਾ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਭੱਜ ਰਹੇ ਅਤੇ ਨਕਾਰੇ ਹੋਏ ਆਗੂਆਂ ਦੀ ਕਾਂਗਰਸ ਨੂੰ ਲੋੜ ਨਹੀਂ - ਪਰਗਟ ਸਿੰਘ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੇਵਲ ਸਿੰਘ ਢਿੱਲੋਂ ਵਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਰਾਜਮਾਰਗ ਪ੍ਰਾਜੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।