04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਾਰੀਆਂ ਮੰਗਾਂ ਮੰਨੀਆਂ ਜਾਣ ਤਾਂ ਝੋਟੇ ਦਾ ਸਸਕਾਰ ਕਰਨ ਲਈ ਤਿਆਰ ਹਾਂ-ਐਕਸ਼ਨ ਕਮੇਟੀ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਜੇਕਰ ਪੰਜਾਬ ਸਰਕਾਰ ਸਾਰੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਕਰਨ ਲਈ ਤਿਆਰ ਹਾਂ। ਇਹ ਐਲਾਨ ਐਕਸ਼ਨ ਕਮੇਟੀ ਵਲੋਂ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਝੋਟੇ ਦੇ ਪਿਤਾ ਭੀਮ ਸਿੰਘ, ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਗਗਨਦੀਪ ਸਿਰਸੀਵਾਲਾ, ਅਮਨ ਪਟਵਾਰੀ ਅਤੇ ਭੁਪਿੰਦਰ ਰੁਬੀ ਨੇ ਕੀਤਾ।

ਅਜੀਤ ਡੈਸਕ 04-11-2026

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਗੁਰਚੇਤ ਸਿੰਘ ਫੱਤੇਵਾਲੀਆ)- ਜੇਕਰ ਪੰਜਾਬ ਸਰਕਾਰ ਸਾਰੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਕਰਨ ਲਈ ਤਿਆਰ ਹਾਂ। ਇਹ ਐਲਾਨ ਐਕਸ਼ਨ ਕਮੇਟੀ ਵਲੋਂ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਝੋਟੇ ਦੇ ਪਿਤਾ ਭੀਮ ਸਿੰਘ, ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਗਗਨਦੀਪ ਸਿਰਸੀਵਾਲਾ, ਅਮਨ ਪਟਵਾਰੀ ਅਤੇ ਭੁਪਿੰਦਰ ਰੁਬੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਮੀਟਿੰਗ ਸੰਬੰਧੀ ਕੋਈ ਪੱਤਰ ਜਾਂ ਸੱਦਾ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਤਰੀਆਂ ਦਾ ਪੈਨਲ 5 ਨਵੰਬਰ ਤੋਂ ਪਹਿਲਾਂ ਪਹੁੰਚਦਾ ਹੈ ਤਾਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਬਾਰੇ ਮੁੜ ਵਿਚਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਵਲੋਂ ਪਹਿਲੀਆਂ ਮੰਗਾਂ ’ਚ ਵਾਧਾ ਕਰ ਕੇ ਦਲਜੀਤ ਸਿੰਘ ਭੰਮੇ ਕਲਾਂ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੇ ਨਾਲ ਹੀ ਹਿਰਾਸਤ ’ਚ ਲਏ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਲਾਮਬੰਦੀ ਮੀਟਿੰਗਾਂ ਜਾਰੀ ਹਨ। ਇਸ ਤੋਂ ਪਹਿਲਾਂ ਐਕਸ਼ਨ ਕਮੇਟੀ ਦੀ ਹੋਈ ਮੀਟਿੰਗ ’ਚ ਉਪਰੋਕਤ ਆਗੂਆਂ ਤੋਂ ਇਲਾਵਾ ਰਾਜਵਿੰਦਰ ਸਿੰਘ ਰਾਣਾ, ਪ੍ਰੇਮ ਕੁਮਾਰ ਅਰੋੜਾ, ਲਖਵਿੰਦਰ ਸਿੰਘ ਮੂਸਾ, ਮਾਨਿਕ ਗੋਇਲ, ਗੁਰਪ੍ਰੀਤ ਸਿੰਘ ਝੱਬਰ, ਮਨਦੀਪ ਸਿੰਘ ਗੋਰਾ, ਸੁਖਵਿੰਦਰ ਸਿੰਘ ਔਲਖ, ਹਰਿੰਦਰ ਸਿੰਘ ਮਾਨਸ਼ਾਹੀਆ, ਧੰਨਾ ਮੱਲ ਗੋਇਲ, ਕਰਮਜੀਤ ਸਿੰਘ ਮਾਣੂੰਕੇ, ਇੰਦਰਜੀਤ ਸਿੰਘ ਮੁਨਸ਼ੀ, ਬੋਘ ਸਿੰਘ ਮਾਨਸਾ, ਦੀਦਾਰ ਸਿੰਘ ਖਾਰਾ, ਜਗਦੇਵ ਸਿੰਘ ਭੈਣੀ, ਬਲਜਿੰਦਰ ਸਿੰਘ ਭਖੜਾ, ਮਹਿੰਦਰ ਸਿੰਘ ਭੈਣੀਬਾਘਾ, ਜਸਵੀਰ ਕੌਰ ਨੱਤ, ਅਰਵਿੰਦਰ ਕੌਰ ਆਜਾਦ, ਹੰਸ ਰਾਜ ਮੋਫ਼ਰ, ਨਿਹੰਗ-ਸਿੰਘ ਸਿੰਕਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਡੀ.ਏ. ਬਕਾਇਆ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ ਅਗਲੀ ਖ਼ਬਰ ਸਾਹ ਲੈਂਦੀ ਧਰਤੀ ’ਤੇ ਜ਼ਹਿਰੀਲੀ ਧੁੰਦ ਦਾ ਪਸਾਰਾ ਅਜੇ ਵੀ ਗੰਭੀਰ ਚੁਣੌਤੀ ਨਰਪਿੰਦਰ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।