05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

65 ਕਰੋੜ ਦੀ ਹੈਰੋਇਨ ਤੇ ਅਸਲ੍ਹੇ ਸਮੇਤ ਇਕ ਤਸਕਰ ਕਾਬੂ

ਚੋਗਾਵਾਂ (ਅੰਮਿ੍ਤਸਰ), 4 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ, ਡੀ. ਐੱਸ.

ਅਜੀਤ ਡੈਸਕ 05-11-2026
ਚੋਗਾਵਾਂ (ਅੰਮਿ੍ਤਸਰ), 4 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ, ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਬੀ.ਐਸ.ਐਫ ਇੰਟੈਲੀਜੈਂਸ ਵਿੰਗ ਨਾਲ ਮਿਲ ਕੇ ਕੀਤੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ 65 ਕਰੋੜ ਦੀ ਹੈਰੋਇਨ ਅਤੇ ਇਕ ਪਿਸਟਲ ਸਮੇਤ ਮੈਗਜੀਨ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਮਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ, ਪਿੰਡ ਲੋਧੀਗੁੱਜਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਰਾਜਾਸਾਂਸੀ ਦੇ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਲੋਪੋਕੇ ਮੁਖੀ ਜਸਦੀਪ ਸਿੰਘ ਅਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਪਿੰਡ ਸੈਦਪੁਰਾ ਮੋੜ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸੂਚਨਾ ਦੇ ਆਧਾਰ ’ਤੇ ਪੁਲਿਸ ਅਤੇ ਬੀਐਸਐਫ ਵਲੋਂ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਮੁਲਜ਼ਮ ਸੁਖਮਨਪ੍ਰੀਤ ਸਿੰਘ ਨੂੰ 13 ਕਿੱਲੋ ਹੈਰੋਇਨ ਅਤੇ ਇਕ ਪਿਸਤੌਲ ਸਮੇਤ ਮੌਕੇ ’ਤੇ ਕਾਬੂ ਕਰ ਲਿਆ ਗਿਆ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਫੜੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸਿੱਖਿਆ ਬੋਰਡ ਵਲੋਂ ਪ੍ਰੀਖਿਆ ਫਾਰਮ ਤੇ ਫ਼ੀਸਾਂ ਭਰਨ ਸੰਬੰਧੀ ਵੇਰਵੇ ਜਾਰੀ ਐੱਸ. ਏ. ਐੱਸ. ਨਗਰ, 4 ਨਵੰਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਫਰਵਰੀ/ਮਾਰਚ-2027 (ਕੇਵਲ ਓਪਨ ਸਕੂਲ ਕੈਟਾਗਰੀ) ਦੀਆਂ ਰੀ-ਅਪੀਅਰ/ ਕੰਪਾਰਟਮੈਂਟ ਅਤੇ ਕਾਰਗੁਜ਼ਾਰੀ ਸੁਧਾਰ ਲਈ ਆਨਲਾਈਨ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫ਼ੀਸਾਂ ਭਰਨ ਸੰਬੰਧੀ ਵੇਰਵੇ ਜਾਰੀ ਕਰ ਦਿੱਤੇ ਗਏ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਸਪੈਕਟਸ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਹੈ।
ਪਿਛਲੀ ਖ਼ਬਰ ਪੀ.ਐਨ.ਬੀ. ਧੋਖਾਧੜੀ ਮਾਮਲੇ ’ਚ ਸੀ.ਬੀ.ਆਈ. ਵਲੋਂ ਦਫ਼ਤਰੀ ਸਹਾਇਕ ਸਮੇਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ-ਮੁੱਖ ਮੰਤਰੀ ਕਿਹਾ, ਸਿਆਸੀ ਵਿਰੋਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।