07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕੇਂਦਰੀ ਜਾਂਚ ਏਜੰਸੀਆਂ ਬਾਰੇ ‘ਆਪ’ ਸਰਕਾਰ ਦੇ ਰਵੱਈਏ ’ਤੇ ਸਾਂਪਲਾ ਨੇ ਉਠਾਏ ਸਵਾਲ

ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਵੱਈਏ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.

ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਵੱਈਏ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਪੰਜਾਬ ਵਿਚ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਛਾਪੇਮਾਰੀਆਂ ਕੀਤੀਆਂ ਜਾਂਦੀਆਂ ਹਨ ਤਾਂ ‘ਆਪ’ ਆਗੂ ਇਨ੍ਹਾਂ ਕਾਰਵਾਈਆਂ ਦਾ ਵਿਰੋਧ ਕਰਦੇ ਹਨ ਪਰ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਸਰਕਾਰ ਵਲੋਂ ਖ਼ੁਦ ਈ.ਡੀ. ਨੂੰ ਜਾਂਚ ਲਈ ਪੱਤਰ ਲਿਖਿਆ ਜਾ ਰਿਹਾ ਹੈ। ਸਾਂਪਲਾ ਨੇ ਮੋਗਾ ਵਿਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਹੋਈ ਈ.ਡੀ. ਦੀ ਛਾਪੇਮਾਰੀ ਤੋਂ ਬਾਅਦ ਹੋਏ ਵਿਰੋਧ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ’ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਈ.ਡੀ. ਦੀ ਜਾਂਚ ਅਤੇ ਕਾਰਵਾਈ ’ਤੇ ਇਤਰਾਜ਼ ਹਨ ਤਾਂ ਮਜੀਠੀਆ ਮਾਮਲੇ ਵਿਚ ਇਸੇ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਿਉਂ ਕੀਤੀ ਜਾ ਰਹੀ ਹੈ?
ਪਿਛਲੀ ਖ਼ਬਰ ਅਨੰਦਪੁਰ ਸਾਹਿਬ ਮਾਮਲਾ ਸਿੱਟ ਵਲੋਂ ਵਿਰਸਾ ਸਿੰਘ ਵਲਟੋਹਾ ਤੋਂ ਢਾਈ ਘੰਟੇ ਤੇ ਸਰਬਜੀਤ ਸਿੰਘ ਝਿੰਜਰ ਤੋਂ ਸਾਢੇ ਪੰਜ ਘੰਟੇ... ਅਗਲੀ ਖ਼ਬਰ ਔਰਤ ਦੀ ਗਲਾ ਘੁੱਟ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।