07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਰੁਝਾਨ ਜਾਰੀ-ਕੁੱਲ ਅੰਕੜਾ 3144 ਹੋਇਆ

ਜਲੰਧਰ, 6 ਨਵੰਬਰ (ਜਤਿੰਦਰ ਪੰਮੀ)–ਸੂਬੇ ਕਿਸਾਨਾਂ ਵਲੋਂ ਖੇਤਾਂ ’ਚ ਪਰਾਲੀ ਸਾੜਨ ਦਾ ਰੁਝਾਨ ਜਾਰੀ ਹੈ। ਅੱਜ ਪਰਾਲੀ ਦੀ ਅੱਗ ਦੀਆਂ 357 ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਕੁੱਲ ਘਟਨਾਵਾਂ 3144 ਹੋ ਗਈਆਂ ਹਨ।

ਜਲੰਧਰ ਦੇ ਪਿੰਡ ਨਾਹਲ ਦੇ ਖੇਤਾਂ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਜ਼ਿਲ੍ਹਾ ਪ੍ਰਸ਼ਾਸਨ ਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਮੁਲਾਜ਼ਮ। ਅਜੀਤ ਤਸਵੀਰ 07-11-2026
ਜਲੰਧਰ, 6 ਨਵੰਬਰ (ਜਤਿੰਦਰ ਪੰਮੀ)–ਸੂਬੇ ਕਿਸਾਨਾਂ ਵਲੋਂ ਖੇਤਾਂ ’ਚ ਪਰਾਲੀ ਸਾੜਨ ਦਾ ਰੁਝਾਨ ਜਾਰੀ ਹੈ। ਅੱਜ ਪਰਾਲੀ ਦੀ ਅੱਗ ਦੀਆਂ 357 ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨਾਲ ਕੁੱਲ ਘਟਨਾਵਾਂ 3144 ਹੋ ਗਈਆਂ ਹਨ। ਹਾਲਾਂਕਿ ਇਹ ਅੰਕੜਾ 5 ਨਵੰਬਰ ਨੂੰ ਆਈਆਂ 440 ਘਟਨਾਵਾਂ ਦੇ ਮੁਕਾਬਲੇ ਘੱਟ ਹਨ। ਓਧਰ ਪਰਾਲੀ ਸਾੜਨ ਦੇ ਮਾਮਲਿਆਂ ’ਚ ਪ੍ਰਦੂਸ਼ਣ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। 5 ਨਵੰਬਰ ਦੀ ਕਾਰਵਾਈ ਰਿਪੋਰਟ ਮੁਤਾਬਿਕ 914 ਮਾਮਲਿਆਂ ਵਿਚ ਸੰਬੰਧਿਤ ਕਿਸਾਨਾਂ ਨੂੰ 46,10,000 ਰੁਪਏ ਵਾਤਵਰਣ ਮੁਆਵਜ਼ਾ (ਜੁਰਮਾਨਾ) ਲਾਇਆ ਜਾ ਚੁੱਕਾ ਹੈ ਅਤੇ 710 ਕਿਸਾਨਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 223 ਤਹਿਤ 710 ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਮਾਲ ਵਿਭਾਗ ਵਲੋਂ 829 ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਅੱਗ ਰੋਕਣ ’ਚ ਨਾਕਾਮ ਰਹਿਣ ਵਾਲੇ ਨਿਗਰਾਨੀ ਸਟਾਫ ਵਿਰੁੱਧ ਵੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਹੁਣ ਤੱਕ 18 ਨੋਡਲ ਅਫਸਰਾਂ ਵਿਰੁੱਧ ਧਾਰਾ 14 ਤਹਿਤ ਮੁਕੱਮਦੇ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਤੋਂ ਇਲਾਵਾ ਐੱਸ. ਡੀ. ਐੱਮਜ਼. ਤੇ ਡੀ. ਐੱਸ.ਪੀਜ਼ ਵਲੋਂ ਪ੍ਰਸ਼ਾਸਨਿਕ ਟੀਮਾਂ ਨੂੰ ਨਾਲ ਲੈ ਕੇ ਹਾਟ-ਸਪਾਟ ਵਾਲੇ ਖੇਤਰਾਂ ’ਚ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ ਅਤੇ ਅੱਗ ਲਾਉਣ ਲਈ ਜ਼ਿੰਮੇਵਾਰ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਅਧਿਕਾਰੀਆਂ ਵਲੋਂ ਖੇਤਾਂ ਦੀ ਅੱਗ ਰੋਕਣ ਲਈ ਦਿਖਾਈ ਗਈ ਸਰਗਰਮੀ ਦਾ ਅੱਜ ਸੂਬੇ ਅੰਦਰ ਅਸਰ ਦੇਖਣ ਨੂੰ ਮਿਲਿਆ ਹੈ ਤੇ ਅੱਜ ਬੀਤੇ ਕੱਲ੍ਹ ਦੇ ਮੁਕਾਬਲੇ ਘੱਟ ਮਾਮਲੇ ਦਰਜ ਕੀਤੇ ਗਏ। ਦੱਸਣਯੋਗ ਹੈ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਨੇ ਲੰਘੇ ਬੁੱਧਵਾਰ ਨੂੰ ਸੂਬੇ ਦੇ ਪਰਾਲੀ ਦੀ ਅੱਗ ਦੇ ਵਧੇਰੇ ਮਾਮਲਿਆਂ ਵਾਲੇ 12 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਨਿਗਰਾਨੀ ਵਧਾਉਣ ਤੇ ਸਖ਼ਤੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਸਨ। ਇਸ ਵਿਚ ਸੂਬੇ ਦੇ ਵਾਤਵਰਣ ਸਕੱਤਰ ਤੇ ਖੇਤੀਬਾੜੀ ਸਕੱਤਰ ਵੀ ਮੌਜੂਦ ਸਨ। ਇਸ ਸੰਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਮੁਕੇਸ਼ ਚੰਦਰ ਰਾਣੀਭੱਟੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਤੋਂ ਪਹਿਲਾਂ ਹੀ ਕਹਿੰਦੀਆਂ ਆ ਰਹੀਆਂ ਹਨ ਕਿ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਉਦਯੋਗਾਂ ਤੇ ਵਾਹਨਾਂ ’ਚੋਂ ਨਿਕਲਣ ਵਾਲਾ ਧੂੰਆਂ ਹੈ ਜਦੋਂਕਿ ਪਰਾਲੀ ਦਾ ਪ੍ਰਦੂਸ਼ਣ ਸਿਰਫ਼ 5 ਫੀਸਦੀ ਹੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਨਹੀਂ ਹੋ ਸਕਿਆ ਪੋਸਟਮਾਰਟਮ ਅਗਲੀ ਖ਼ਬਰ ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮਰਥਕਾਂ ਸਮੇਤ ਕੀਤੀ ਸ਼੍ਰੋਮਣੀ ਅਕਾਲੀ ਦਲ (ਬ) ’ਚ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।