ਪਰਾਲੀ ਪ੍ਰਬੰਧਨ ਦੇ ਦਾਅਵਿਆਂ ਦੀ ਹਕੀਕਤ ਜਨਤਕ ਕਰੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 10 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪਰਾਲੀ ਪ੍ਰਬੰਧਨ ਦੇ ਮੁੱਦੇ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗ ਕੀਤੀ ਹੈ ਕਿ ਸੂਬੇ ’ਚ ਇਸ ਕੰਮ ਲਈ ਕੇਂਦਰ ਤੋਂ ਮਿਲੇ ਫੰਡਾਂ ਅਤੇ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਿੱਲੀ ਵਿਚ ਪ੍ਰਦੂਸ਼ਣ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਆਪਣੇ ਕਾਰਜਕਾਲ ਦੌਰਾਨ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੀਤੇ ਕੰਮਾਂ ਦਾ ਹਿਸਾਬ ਦੇਵੇ ।
ਅਜੀਤ ਡੈਸਕ
11-11-2026