ਢਾਕਾ, 10 ਨਵੰਬਰ (ਪੀ.ਟੀ.ਆਈ.) -ਬੰਗਲਾਦੇਸ਼ ’ਚ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਲੇ ਮਹੀਨੇ ਹੋਣ ਵਾਲੀ ਸੰਭਾਵਿਤ ਵਾਪਸੀ ਨੂੰ ਲੈ ਕੇ ਵਧ ਰਹੇ ਤਣਾਅ ਦੇ ਵਿਚਕਾਰ, ਰਾਤ ਭਰ ਵੱਖ-ਵੱਖ ਘਟਨਾਵਾਂ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਗੱਡੀਆਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਲੋਕਾਂ ਨੇ ਕਈ ਬੱਸਾਂ ਸਮੇਤ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਕਈ ਥਾਵਾਂ ‘ਤੇ ਦੇਸੀ ਬੰਬ ਚਲਾਏ। ਦੱਖਣ-ਪੱਛਮੀ ਫਰੀਦਪੁਰ ਵਿਚ, ਇੱਕ ਖੜ੍ਹੀ ਬੱਸ ਨੂੰ ਅੱਗ ਲਗਾ ਦਿੱਤੀ ਗਈ, ਜਿਸ ਦੇ ਅੰਦਰ ਸੁੱਤੇ ਪਏ ਇੱਕ ਬੱਸ ਡਰਾਈਵਰ ਦੀ ਧੂੰਏਂ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ।