12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

650 ਸਾਲਾ ਜਨਮ ਸ਼ਤਾਬਦੀ ਸਬ ਕਮੇਟੀ ਦੀ ਇਕੱਤਰਤਾ 14 ਨਵੰਬਰ ਤੋਂ 18 ਫ਼ਰਵਰੀ ਤੱਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ- ਮੁੱਖ ਸਕੱਤਰ ਮੰਨਣ

ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ ਅਗਲੇ ਵਰ੍ਹੇ ਆ ਰਹੀ 650 ਸਾਲਾ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਸਬੰਧੀ ਗਠਿਤ ਸਬ-ਕਮੇਟੀ ਦੀ ਇਕੱਤਰਤਾ ਅੱਜ ਇਥੇ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਇਕੱਤਰਤਾ, ਜਿਸ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਸ਼ਾਮਿਲ ਹੋਏ, ਉਪਰੰਤ ਤੈਅ ਕੀਤੇ ਸ਼ਤਾਬਦੀ ਸਮਾਗਮਾਂ ਸਬੰਧੀ ਮੁੱਖ ਸਕੱਤਰ ਮੰਨਣ ਨੇ ਦੱਸਿਆ ਕਿ 650 ਸਾਲਾ ਜਨਮ ਸ਼ਤਾਬਦੀ 19-20 ਫ਼ਰਵਰੀ 2027 ਨੂੰ ਵੱਡੇ ਪੱਧਰ ’ਤੇ ਮਨਾਈ ਜਾਵੇਗੀ।

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ ਅਗਲੇ ਵਰ੍ਹੇ ਆ ਰਹੀ 650 ਸਾਲਾ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਉਣ ਸਬੰਧੀ ਗਠਿਤ ਸਬ-ਕਮੇਟੀ ਦੀ ਇਕੱਤਰਤਾ ਅੱਜ ਇਥੇ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਸ ਇਕੱਤਰਤਾ, ਜਿਸ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਸ਼ਾਮਿਲ ਹੋਏ, ਉਪਰੰਤ ਤੈਅ ਕੀਤੇ ਸ਼ਤਾਬਦੀ ਸਮਾਗਮਾਂ ਸਬੰਧੀ ਮੁੱਖ ਸਕੱਤਰ ਮੰਨਣ ਨੇ ਦੱਸਿਆ ਕਿ 650 ਸਾਲਾ ਜਨਮ ਸ਼ਤਾਬਦੀ 19-20 ਫ਼ਰਵਰੀ 2027 ਨੂੰ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਅਤੇ ਗੁਰਮਤਿ ਸ ਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, 5 ਦਸੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੌਅ ਸਾਹਿਬ, 2 ਜਨਵਰੀ 2027 ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, 5 ਜਨਵਰੀ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, 10 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, 14 ਜਨਵਰੀ ਨੂੰ ਗੁਰਦੁਆਰਾ ਸੰਗ ਜੀ ਢੇਸੀਆਂ, 22 ਜਨਵਰੀ ਨੂੰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 23 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਾਰੀਆਂ ਬਟਾਲਾ, 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 30 ਜਨਵਰੀ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, 7 ਫ਼ਰਵਰੀ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ, 14 ਫ਼ਰਵਰੀ ਨੂੰ ਨਾਲਾਗੜ੍ਹ ਹਿਮਾਚਲ ਪ੍ਰਦੇਸ਼ ਅਤੇ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸਮਾਗਮ ਹੋਣਗੇ। ਮੁੱਖ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 19 ਅਤੇ 20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਕੱਤਰਤਾ ’ਚ ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਭਾਈ ਬਬੀਹਾ ਤੇ ਭਾਈ ਖਰੜ ’ਤੇ ਕੀਰਤਨ ਕਰਨ ’ਤੇ 12 ਦਸੰਬਰ ਤੱਕ ਰੋਕ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਪੰਜਾਬ ਮੋਰਚੇ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।