12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ‘ਗੁਰਤਾਗੱਦੀ ਦਿਵਸ’ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਇਆ ਅਲੌਕਿਕ ਜਾਹੋ-ਜਲਾਲ ਅਤੇ ਪੁਰਾਤਨ ਮਰਿਆਦਾ ਸਹਿਤ ਆਰੰਭ ਹੋਏ ਸਮਾਗਮ

ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 318ਵਾਂ ਪਾਵਨ ਗੁਰਤਾਗੱਦੀ ਦਿਵਸ ਸ਼ਰਧਾ, ਸਤਿਕਾਰ ਅਤੇ ਪੁਰਾਤਨ ਖ਼ਾਲਸਾਈ ਮਰਿਆਦਾ ਅਨੁਸਾਰ ਸੰਪੰਨ ਹੋਇਆ। ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਇਸ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੰਦਿਆਂ ਇਤਿਹਾਸਿਕ ਸੰਦਰਭ ਸਾਂਝਾ ਕੀਤਾ।

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਸਮਾਗਮ ਦੌਰਾਨ ਹਾਜ਼ਰੀ ਭਰਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਤੇ ਹੋਰ। ਅਜੀਤ ਤਸਵੀਰਾਂ 12-11-2026
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ 318ਵਾਂ ਪਾਵਨ ਗੁਰਤਾਗੱਦੀ ਦਿਵਸ ਸ਼ਰਧਾ, ਸਤਿਕਾਰ ਅਤੇ ਪੁਰਾਤਨ ਖ਼ਾਲਸਾਈ ਮਰਿਆਦਾ ਅਨੁਸਾਰ ਸੰਪੰਨ ਹੋਇਆ। ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਇਸ ਦਿਹਾੜੇ ਦੀ ਸਮੁੱਚੀ ਸੰਗਤ ਨੂੰ ਵਧਾਈ ਦਿੰਦਿਆਂ ਇਤਿਹਾਸਿਕ ਸੰਦਰਭ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਦਸਮੇਸ਼ ਪਿਤਾ ਜੀ ਵਲੋਂ ਨਿਰਧਾਰਿਤ ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਪੰਜ ਪਿਆਰੇ ਸਾਹਿਬਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਤਖ਼ਤ ਸਾਹਿਬ ਵਿਖੇ ਸੁਭਾਇਮਾਨ ਕਰਕੇ ਰਵਾਇਤੀ ਰਸਮਾਂ ਪੂਰਨ ਗੁਰਮਤਿ ਭਾਵਨਾ ਨਾਲ ਸੰਪੰਨ ਕੀਤੀਆਂ। ਗੁਰਦੁਆਰਾ ਸੱਚਖੰਡ ਬੋਰਡ ਦੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਅਤੇ ਸਕੱਤਰ ਰਵਿੰਦਰ ਸਿੰਘ ਬੁੰਗਈ ਨੇ ਬੋਰਡ ਦੇ ਸਮੂਹ ਮੈਂਬਰਾਂ ਵਲੋਂ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਪੁੱਜੀਆਂ ਸੰਗਤਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤਾਂ-ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ 318ਵੇਂ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੇ ‘ਗੁਰਤਾਗੱਦੀ ਦਿਵਸ’ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ‘ਜੋਤੀ ਜੋਤਿ ਪੁਰਬ’ (ਸੱਚਖੰਡ ਗਮਨ ਦਿਵਸ) ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 14 ਨਵੰਬਰ ਤੱਕ ਰੋਜ਼ਾਨਾ ਸ਼ਾਮ 7:30 ਵਜੇ ਤੋਂ ਦੇਰ ਰਾਤ 12:00 ਵਜੇ ਤੱਕ ਅਤੇ 15 ਨਵੰਬਰ ਨੂੰ ਸਵੇਰੇ 8:30 ਵਜੇ ਤੋਂ ਦੁਪਹਿਰ 12:00 ਵਜੇ ਤੱਕ ਵੱਖ-ਵੱਖ ਰਾਗੀ ਜਥੇ ਕੀਰਤਨ ਕਰਨਗੇ। ਇਸ ਮੌਕੇ ਗੁਰਦੁਆਰਾ ਬੋਰਡ ਦੇ ਮੈਂਬਰ ਮਨਪ੍ਰੀਤ ਸਿੰਘ ਕੁੰਜੀਵਾਲੇ, ਗੁਰਮੀਤ ਸਿੰਘ ਮਹਾਜਨ, ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਫ਼ੌਜੀ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ ਸਮੇਤ ਬੋਰਡ ਦੇ ਸਮੂਹ ਅਧਿਕਾਰੀ, ਕਰਮਚਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਆਲਮੀ ਤਪਸ਼ ਕਾਰਨ ਪਰਵਾਸੀ ਪੰਛੀਆਂ ਦੀ ਆਮਦ ਘਟੀ-ਡਾ. ਚੱਠਾ ਝੀਲ ਕੰਢਿਓਂ ਸਾਰੇ ਨਾਜਾਇਜ਼ ਕਬਜ਼ੇ ਹਟਾਏ ਜਾਣ-ਭੱਟੀ ਅਗਲੀ ਖ਼ਬਰ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।