14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ 15 ਨੂੰ ਜਲੰਧਰ ਹਾਈਵੇਅ ਕਰੇਗਾ ਜਾਮ-ਕਾਕਾ ਸਿੰਘ ਕੋਟੜਾ

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਕਾਕਾ ਸਿੰਘ ਕੋਟੜਾ ਜਨਰਲ ਸਕੱਤਰ, ਬੀ. ਕੇ.

ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ)-ਕਾਕਾ ਸਿੰਘ ਕੋਟੜਾ ਜਨਰਲ ਸਕੱਤਰ, ਬੀ.ਕੇ.ਯੂ. (ਏਕਤਾ ਸਿੱਧੂਪੁਰ) ਨੇ ਕਿਹਾ ਕਿ ਲਗਭਗ 25-30 ਕਿਸਾਨ ਆਗੂਆਂ ਦਾ ਇਕ ਵਫ਼ਦ ਅਮਿਤ ਤਲਵਾਰ ਮੈਨੇਜਿੰਗ ਡਾਇਰੈਕਟਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੈਕਟਰ 34, ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਮਿਲਿਆ ਸੀ, ਤਾਂ ਜੋ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀਆਂ ਸ਼ਾਖਾਵਾਂ ਦੇ ਬਾਹਰ ਚੱਲ ਰਹੇ ਅਣਮਿੱਥੇ ਸਮੇਂ ਦੇ ਅੰਦੋਲਨ ਬਾਰੇ ਚਰਚਾ ਕੀਤੀ ਜਾ ਸਕੇ। ਮੀਟਿੰਗ ਵਿਚ ਇੰਦਰਜੀਤ ਸਿੰਘ ਕੋਟਬੁੱਢਾ, ਅਮਰਜੀਤ ਸਿੰਘ ਰਾੜਾ ਬੀ.ਕੇ.ਯੂ. (ਆਜ਼ਾਦ), ਜਸਬੀਰ ਸਿੰਘ ਸਿੱਧੂਪੁਰ ਅਤੇ ਹੋਰਾਂ ਸਮੇਤ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਹੋਏ। ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਬੈਂਕ ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਬੈਂਕ ਅਧਿਕਾਰੀਆਂ ਨਾਲ ਅਗਲੀ ਮੀਟਿੰਗ 30 ਨਵੰਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ। ਗੰਨੇ ਦੀਆਂ ਕੀਮਤਾਂ ਦੇ ਮੁੱਦੇ ’ਤੇ ਕੋਟੜਾ ਅਤੇ ਹੋਰ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਰੀਦ ਮੁੱਲ ਨੂੰ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ 15 ਨਵੰਬਰ ਤੱਕ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਐਲਾਨ ਕਰਨ ਵਿਚ ਅਸਫਲ ਰਹੀ, ਤਾਂ ਕਿਸਾਨ ਮੋਰਚਾ ਵਲੋਂ ਮੁਕੇਰੀਆਂ ਖੰਡ ਮਿੱਲ ਦੇ ਸਾਹਮਣੇ ਜਲੰਧਰ ਹਾਈਵੇਅ ’ਤੇ ਜਾਮ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਮਾਮਲਾ ਈ.ਡੀ. ਵਲੋਂ ਮੁੱਖ ਮੁਲਜ਼ਮ ਸੌਰਭ ਚੰਦਰਾਕਰ ਗ੍ਰਿਫ਼ਤਾਰ ਅਗਲੀ ਖ਼ਬਰ ਕੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਇਸ ਵਾਰ ਬਿਨਾਂ ਮੁਕਾਬਲਾ ਹੋਵੇਗੀ ਚੋਣ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।