16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਿਲ ਕਰਨ ਲਈ ਪੰਜਾਬ ਕਾਂਗਰਸ ਵਲੋਂ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਹੋਰ ਪਾਰਟੀਆਂ ’ਚ ਸੰਨ੍ਹ ਲਾਉਣ ਲਈ ਵੀ ਅੰਦਰਖਾਤੇ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ’ਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਵਿਜੇ ਇੰਦਰ ਸਿੰਗਲਾ ਹਰਦੇਵ ਸਿੰਘ ਲਾਡੀ ਅਰੁਣਾ ਚੌਧਰੀ ਕੁਸ਼ਲਦੀਪ ਸਿੰਘ ਢਿੱਲੋਂ 16-11-2026
ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)- ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਹੋਰ ਪਾਰਟੀਆਂ ’ਚ ਸੰਨ੍ਹ ਲਾਉਣ ਲਈ ਵੀ ਅੰਦਰਖਾਤੇ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ’ਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਕਾਂਗਰਸ ਕਮੇਟੀ ਵਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਜਾਰੀ ਹੁਕਮਾਂ ਅਨੁਸਾਰ ਕਮੇਟੀ ਵਿਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦੇ ਇੱਛੁਕ ਆਗੂਆਂ ਦੀ ਪਾਰਟੀ ’ਚ ਸ਼ਮੂਲੀਅਤ ਦੀ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਤੋਂ ਪਹਿਲਾਂ ਸੰਬੰਧਤ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ। ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਇਹ ਦਾਅਵਾ ਕਰ ਚੁੱਕੇ ਹਨ ਕਿ ਹੋਰਨਾਂ ਪਾਰਟੀਆਂ ਦੇ ਆਗੂਆਂ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ।
ਪਿਛਲੀ ਖ਼ਬਰ 2027 ਦੀ ਚੋਣ ਜੰਗ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤਕ ਟੀਮ ਖੰਨਾ ਨੂੰ ਚੋਣ ਮਨੋਰਥ ਪੱਤਰ ਤੇ ਜਾਖੜ ਨੂੰ ਸਿਆਸੀ ਚਾਰਜਸ਼ੀਟ ਤ... ਅਗਲੀ ਖ਼ਬਰ ਸਾਡੀ ਸਰਕਾਰ ਨੇ ਪੰਜਾਬ ਭਰ ’ਚ ਛੱਠ ਪੂਜਾ ਲਈ ਸ਼ਾਨਦਾਰ ਪ੍ਰਬੰਧ ਕੀਤੇ-ਮੁੱਖ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।