16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਜਲਦ ਮੁੜ ਤੋਂ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ! ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਕੇ ਦੇ ਸਕਦੇ ਹਨ ਸਿੱਖ ਸੰਗਤ ਨੂੰ ਵੱਡੀ ਸੌਗਾਤ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਡੀਕ ਕਰ ਰਹੀ ਸਿੱਖ ਸੰਗਤ ਲਈ ਜਲਦ ਖ਼ੁਸ਼ਖ਼ਬਰੀ ਆ ਸਕਦੀ ਹੈ। ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ।

ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਡੀਕ ਕਰ ਰਹੀ ਸਿੱਖ ਸੰਗਤ ਲਈ ਜਲਦ ਖ਼ੁਸ਼ਖ਼ਬਰੀ ਆ ਸਕਦੀ ਹੈ। ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਚਰਚਾਵਾਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੰਬਰ ਦੇ ਅਖ਼ੀਰ ’ਚ ਆਪਣੇ ਸੰਭਾਵਿਤ ਪੰਜਾਬ ਦੌਰੇ ਦੌਰਾਨ ਇਸ ਸਬੰਧੀ ਕੋਈ ਵੱਡਾ ਐਲਾਨ ਕਰਕੇ ਸਿੱਖ ਸੰਗਤ ਨੂੰ ਵਿਸ਼ੇਸ਼ ਸੌਗਾਤ ਦੇ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਜਿੱਥੇ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਭਾਜਪਾ ਦੇ ਸੂਬਾਈ ਆਗੂਆਂ ਵਲੋਂ ਵੀ ਲਾਂਘਾ ਮੁੜ ਖੋਲ੍ਹਣ ਦੀ ਮੰਗ ਉਠਾਈ ਗਈ ਹੈ। ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾਈ ਆਗੂਆਂ ਵਲੋਂ ਵੀ ਆਪਣੀ ਹੀ ਕੇਂਦਰੀ ਸਰਕਾਰ ਕੋਲ ਪੈਰਵੀ ਕੀਤੀ ਜਾ ਰਹੀ ਹੈ। ਭਾਜਪਾ ਦੇ ਸੂਬਾ ਮੀਡੀਆ ਸਹਿ ਮੁਖੀ ਪ੍ਰਿਤਪਾਲ ਸਿੰਘ ਬਲੀਏਵਾਲ ਅਤੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਲਾਂਘਾ ਮੁੜ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਨਵੰਬਰ 2021 ਵਿਚ ਤਤਕਾਲੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੇ ਇਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ। ਦਿੱਲੀ ਕਮੇਟੀ ਨੇ ਵੀ ਕੀਤੀ ਵਿਸ਼ੇਸ਼ ਅਪੀਲ ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ। ਕਮੇਟੀ ਦਾ ਮੰਨਣਾ ਹੈ ਕਿ ਇਸ ਲਾਂਘੇ ਦਾ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘਾ ਸਬੰਧ ਹੈ ਅਤੇ ਇਸ ਨੂੰ ਮੁੜ ਚਾਲੂ ਕਰਨ ਨਾਲ ਦੇਸ਼-ਵਿਦੇਸ਼ ਵਿਚ ਵੱਸਦੇ ਲੱਖਾਂ ਸ਼ਰਧਾਲੂਆਂ ਨੂੰ ਆਪਣੇ ਗੁਰੂ ਘਰ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇਗਾ। ਵਿਧਾਨ ਸਭਾ ’ਚ ਵੀ ਪਾਸ ਹੋ ਚੁੱਕਾ ਹੈ ਮਤਾ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਵੀ ਉੱਠ ਚੁੱਕਾ ਹੈ। ਵਿਧਾਨ ਸਭਾ ਵਲੋਂ ਇਸ ਸਬੰਧੀ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਚਾਲੂ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ 7 ਮਈ, 2025 ਤੋਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮੁਅੱਤਲ ਕਰ ਦਿੱਤੀ ਗਈ ਸੀ।
ਪਿਛਲੀ ਖ਼ਬਰ ਕੇਂਦਰ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖਾਂ ਤੋਂ ਲੋਕਤੰਤਰਿਕ ਅਧਿਕਾਰ ਖੋਹਿਆ ਜਾ ਰਿਹਾ ਹੈ-ਗਿਆਨੀ ਹਰਪ੍ਰੀਤ... ਅਗਲੀ ਖ਼ਬਰ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਲੋਕਾਂ ਵਲੋਂ ਸ਼ਰਧਾਂਜਲੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।