16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕੇਂਦਰ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਨਾ ਕਰਵਾ ਕੇ ਸਿੱਖਾਂ ਤੋਂ ਲੋਕਤੰਤਰਿਕ ਅਧਿਕਾਰ ਖੋਹਿਆ ਜਾ ਰਿਹਾ ਹੈ-ਗਿਆਨੀ ਹਰਪ੍ਰੀਤ ਸਿੰਘ ਰੋਸ ਵਜੋਂ 20 ਨਵੰਬਰ ਨੂੰ ਸੰਸਦ ਦੇ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਲੋਕਤੰਤਰ ਵਿਚ ਕਿਸੇ ਵੀ ਸੰਸਥਾ ਨੂੰ ਜਿਉਂਦਾ ਰੱਖਣ ਲਈ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੁੰਦੀ ਹੈ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀ ਚੁਣੀ ਹੋਈ ਸੰਸਥਾ ਹੈ ਜਿਸ ਦੀਆਂ ਚੋਣਾਂ ਕਰਵਾਉਣ ਤੋਂ ਕੇਂਦਰ ਸਰਕਾਰ ਟਾਲ਼ਾ ਵੱਟੀ ਬੈਠੀ ਹੈ। ਪੰਦਰਾਂ ਸਾਲ ਤੋਂ ਇਸ ਸੰਸਥਾ ਦੀਆਂ ਚੋਣਾਂ ਨਾ ਕਰਵਾ ਕੇ ਕੇਂਦਰ ਸਰਕਾਰ ਵਲੋਂ ਸਿੱਖਾਂ ਦੇ ਲੋਕਤੰਤਰਿਕ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਨਾਲ ਭਾਈ ਮਨਜੀਤ ਸਿੰਘ, ਅਜੈਪਾਲ ਸਿੰਘ ਮੀਰਾਂ ਕੋਟ, ਜਗਜੀਤ ਸਿੰਘ ਕੋਹਲੀ ਤੇ ਹੋਰ। ਤਸਵੀਰ : ਹਰਜੀਤ ਸਿੰਘ 16-11-2026
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਲੋਕਤੰਤਰ ਵਿਚ ਕਿਸੇ ਵੀ ਸੰਸਥਾ ਨੂੰ ਜਿਉਂਦਾ ਰੱਖਣ ਲਈ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੁੰਦੀ ਹੈ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀ ਚੁਣੀ ਹੋਈ ਸੰਸਥਾ ਹੈ ਜਿਸ ਦੀਆਂ ਚੋਣਾਂ ਕਰਵਾਉਣ ਤੋਂ ਕੇਂਦਰ ਸਰਕਾਰ ਟਾਲ਼ਾ ਵੱਟੀ ਬੈਠੀ ਹੈ। ਪੰਦਰਾਂ ਸਾਲ ਤੋਂ ਇਸ ਸੰਸਥਾ ਦੀਆਂ ਚੋਣਾਂ ਨਾ ਕਰਵਾ ਕੇ ਕੇਂਦਰ ਸਰਕਾਰ ਵਲੋਂ ਸਿੱਖਾਂ ਦੇ ਲੋਕਤੰਤਰਿਕ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਮਾਸਟਰ ਤਾਰਾ ਸਿੰਘ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪਹਿਲੇ ਅਤੇ ਹੁਣ ਦੇ ਪ੍ਰਧਾਨਾਂ ਵਿਚ ਕਾਫ਼ੀ ਅੰਤਰ ਹੈ। ਪਹਿਲੇ ਪ੍ਰਧਾਨਾਂ ਅੱਗੇ ਕੇਂਦਰ ਸਰਕਾਰ ਝੁਕ ਜਾਂਦੀ ਸੀ ਪਰ ਹੁਣ ਦੇ ਪ੍ਰਧਾਨਾਂ ਨੂੰ ਡਿਪਟੀ ਕਮਿਸ਼ਨਰ ਵੀ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਰਗੀ ਮਹਾਨ ਸੰਸਥਾ ਨੂੰ ਕਮਜ਼ੋਰ ਕਰ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਣ ਚੁੱਕੀ ਹੈ ਪਰ ਉੱਥੋਂ ਦੇ ਮੈਂਬਰ ਅਜੇ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਜੋਂ ਸਹੂਲਤਾਂ ਲੈ ਰਹੇ ਹਨ। ਉਨ੍ਹਾਂ ਵਿਚੋਂ ਹੀ ਇਕ ਮੈਂਬਰ ਨੇ ਹਾਈ ਕੋਰਟ ਵਿਚ ਕੇਸ ਪਾਇਆ ਹੋਇਆ ਹੈ ਜਿਸ ਨੂੰ ਬਹਾਨਾ ਬਣਾ ਕੇ ਚੋਣਾਂ ਨੂੰ ਲਮਕਾਇਆ ਜਾ ਰਿਹਾ ਹੈ। ਪਰ ਹੁਣ ਜਦੋਂ ਹਾਈ ਕੋਰਟ ਨੇ ਵੀ ਜਲਦੀ ਚੋਣਾਂ ਕਰਵਾਉਣ ਬਾਰੇ ਕਹਿ ਦਿੱਤਾ ਹੈ ਤਾਂ ਕੇਂਦਰ ਕੋਲ ਕੋਈ ਬਹਾਨਾ ਨਹੀਂ ਬਚਦਾ ਕਿ ਚੋਣਾਂ ਨੂੰ ਹੋਰ ਲਟਕਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਕੇਂਦਰ ਦੇ ਰਵੱਈਏ ਨੂੰ ਵੇਖ ਕੇ ਲੱਗਦਾ ਹੈ ਕਿ ਉਹ ਇਕ ਧੜੇ ਦੇ ਕਬਜ਼ੇ ਨੂੰ ਬਰਕਰਾਰ ਰੱਖਣ ਲਈ ਹੀ ਸ਼੍ਰੋਮਣੀ ਕਮੇਟੀ ਚੋਣਾਂ ਨਹੀਂ ਕਰਵਾ ਰਹੀ। ਇਸ ਲਈ ਫ਼ੈਸਲਾ ਕੀਤਾ ਹੈ ਕਿ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਉਨ੍ਹਾਂ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕੱਠੇ ਹੋਣਗੇ। ਜਿੱਥੋਂ ਪਾਰਟੀ ਲੀਡਰਸ਼ਿਪ ਅਤੇ ਸੰਗਤਾਂ ਨਾਲ ਗੁ: ਸ੍ਰੀ ਰਕਾਬਗੰਜ ਸਾਹਿਬ ਤੋਂ ਅਰਦਾਸ ਕਰਕੇ ਜਥਾ ਰੋਸ ਪ੍ਰਦਰਸ਼ਨ ਲਈ ਸੰਸਦ ਵੱਲ ਰਵਾਨਾ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਜਥੇ ਵਿਚ ਸ਼ਾਮਲ ਹੋਣ ਲਈ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪੰਜਾਬ, ਹਰਿਆਣਾ ਦਿੱਲੀ ਦੀਆਂ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਅਜੈਪਾਲ ਸਿੰਘ ਮੀਰਾਂ ਕੋਟ, ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ, ਦਲਜਿੰਦਰਬੀਰ ਸਿੰਘ ਵਿਰਕ, ਤਜਿੰਦਰ ਸਿੰਘ ਪੰਨੂੰ, ਪਰਮਪਾਲ ਸਿੰਘ ਸਭਰਾਅ, ਹਰਜੀਤ ਸਿੰਘ ਪੁਰੇਵਾਲ, ਮਧੂਪਾਲ ਸਿੰਘ ਗੋਗਾ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਮਰੀਕਾ ਨੇ ਯੂਕਰੇਨ ਦੀ ਨਾਟੋ ਮੈਂਬਰਸ਼ਿਪ ਦੇ ਬਦਲੇ ਡੋਨਬਾਸ ਤੋਂ ਫ਼ੌਜਾਂ ਵਾਪਸ ਬੁਲਾਉਣ ਦਾ ਪ੍ਰਸਤਾਵ ਰੱਖਿਆ-ਜ਼ੇਲੇਂਸਕੀ ਅਗਲੀ ਖ਼ਬਰ ਜਲਦ ਮੁੜ ਤੋਂ ਖੁੱਲ੍ਹੇਗਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ! ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਕੇ ਦੇ ਸਕਦੇ ਹਨ ਸਿੱਖ ਸੰਗਤ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।