16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਾਧੂ 20 ਲੱਖ ਟਨ ਝੋਨੇ ਦੀ ਖ਼ਰੀਦ ਲਈ ਲਗਭਗ 4,900 ਕਰੋੜ ਰੁਪਏ ਹੋਰ ਲੋੜੀਂਦੇ

ਬਠਿੰਡਾ, 15 ਨਵੰਬਰ (ਵੀਰਪਾਲ ਸਿੰਘ)- ਅੰਕੜਿਆਂ ਮੁਤਾਬਿਕ ਕੇਂਦਰ ਸਰਕਾਰ ਵਲੋਂ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਪੰਜਾਬ ਤੋਂ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ। ਇਸ ਖ਼ਰੀਦ ਲਈ ਸੂਬੇ ਨੂੰ 42,786.

ਅਜੀਤ ਡੈਸਕ 16-11-2026
ਬਠਿੰਡਾ, 15 ਨਵੰਬਰ (ਵੀਰਪਾਲ ਸਿੰਘ)- ਅੰਕੜਿਆਂ ਮੁਤਾਬਿਕ ਕੇਂਦਰ ਸਰਕਾਰ ਵਲੋਂ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਪੰਜਾਬ ਤੋਂ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ। ਇਸ ਖ਼ਰੀਦ ਲਈ ਸੂਬੇ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਮਨਜ਼ੂਰ ਕੀਤੀ ਗਈ ਸੀ। ਪਰ ਇਸ ਵਾਰ ਝੋਨੇ ਦੀ ਪੈਦਾਵਾਰ ਉਮੀਦ ਨਾਲੋਂ ਵਧੇਰੇ ਹੋਣ ਕਾਰਨ ਸਰਕਾਰੀ ਖ਼ਰੀਦ ਦਾ ਪੁਰਾਣਾ ਅੰਦਾਜ਼ਾ ਪਿੱਛੇ ਰਹਿ ਗਿਆ ਹੈ। 15 ਨਵੰਬਰ ਤੱਕ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 185.23 ਲੱਖ ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਸਰਕਾਰੀ ਏਜੰਸੀਆਂ ਅਤੇ ਨਿੱਜੀ ਵਪਾਰੀਆਂ ਵੱਲੋਂ 181.30 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਖ਼ਰੀਦ ਪਹਿਲਾਂ ਹੀ ਨਿਰਧਾਰਿਤ 180 ਲੱਖ ਟਨ ਦੇ ਟੀਚੇ ਤੋਂ ਅੱਗੇ ਨਿਕਲ ਗਈ ਹੈ। ਖੇਤੀਬਾੜੀ ਵਿਭਾਗ ਦੇ ਅਨੁਮਾਨਾਂ ਅਨੁਸਾਰ ਇਸ ਵਾਰ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ 200 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਸਕਦੀ ਹੈ। ਜੇਕਰ ਮੰਡੀਆਂ ਵਿਚ 200 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੁੰਦੀ ਹੈ ਤਾਂ ਨਿਰਧਾਰਿਤ ਟੀਚੇ ਤੋਂ 20 ਲੱਖ ਮੀਟ੍ਰਿਕ ਟਨ ਵਾਧੂ ਝੋਨੇ ਦੀ ਖ਼ਰੀਦ ਕਰਨੀ ਪਵੇਗੀ ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਹਿਸਾਬ ਨਾਲ ਇਸ ਵਾਧੂ ਝੋਨੇ ਦੀ ਖ਼ਰੀਦ ਲਈ ਹੀ ਲਗਭਗ 4,924 ਕਰੋੜ ਰੁਪਏ ਦੀ ਲੋੜ ਪਵੇਗੀ। ਇਸ ਤੋਂ ਇਲਾਵਾ ਭੰਡਾਰਨ, ਢੋਆ-ਢੁਆਈ ਅਤੇ ਹੋਰ ਪ੍ਰਬੰਧਕੀ ਖਰਚੇ ਵੀ ਵਧਣਗੇ। ਅਜਿਹੇ ਵਿਚ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਸੀ.ਸੀ.ਐਲ. ਦੀ ਰਾਸ਼ੀ ਅਤੇ ਖ਼ਰੀਦ ਦਾ ਟੀਚਾ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਝੋਨੇ ਦੀ ਖ਼ਰੀਦ ਦੇ ਨਾਲ-ਨਾਲ ਮੰਡੀਆਂ ਵਿਚੋਂ ਫ਼ਸਲ ਦੀ ਚੁਕਾਈ ਵੀ ਵੱਡੀ ਸਮੱਸਿਆ ਬਣੀ ਹੋਈ ਹੈ। 15 ਨਵੰਬਰ ਦੇ ਅੰਕੜਿਆਂ ਅਨੁਸਾਰ ਖ਼ਰੀਦੇ ਗਏ 181.30 ਲੱਖ ਮੀਟ੍ਰਿਕ ਟਨ ਝੋਨੇ ਵਿਚੋਂ ਲਗਭਗ 146.60 ਲੱਖ ਮੀਟ੍ਰਿਕ ਟਨ ਦੀ ਹੀ ਚੁਕਾਈ ਹੋ ਸਕੀ ਹੈ। ਇਸ ਤਰ੍ਹਾਂ ਕਰੀਬ 34.62 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚੋਂ ਚੁੱਕੇ ਜਾਣ ਦੀ ਉਡੀਕ ਕਰ ਰਿਹਾ ਹੈ। ਇਸ ਵਾਰ ਪੰਜਾਬ ਦੀਆਂ ਸਰਹੱਦੀ ਮੰਡੀਆਂ ਵਿਚ ਗੁਆਂਢੀ ਸੂਬਿਆਂ ਤੋਂ ਝੋਨਾ ਆਉਣ ਦੇ ਖ਼ਦਸ਼ਿਆਂ ਨੇ ਵੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨ ਆਗੂ ਸਰੂਪ ਸਿੰਘ ਰਾਮਾ ਜਨਰਲ ਸਕੱਤਰ ਬੀ ਕੇ ਯੂ ਡਕੈਤ ਅਤੇ ਨੱਥਾ ਸਿੰਘ ਰੋੜੀ ਕਪੂਰਾ ਜ਼ਿਲ੍ਹਾ ਪ੍ਰਧਾਨ ਬੀ ਕੇ ਯੂ ਏਕਤਾ ਉਗਰਾਹਾਂ, ਕੁਲਵੰਤ ਸਿੰਘ ਰੋੜੀਕਪੂਰਾ ਗੁਰਵਿੰਦਰ ਸਿੰਘ ਬਰਾੜ ਰੋੜੀਕਪੁਰਾ ਨੇ ਮੰਗ ਕਰਦੇ ਹੋਏ ਕਿਹਾ ਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਨਿਰਪੱਖ ਜਾਂਚ ਹੋਵੇ ਅਤੇ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇ।
ਪਿਛਲੀ ਖ਼ਬਰ ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿ ਦਾ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ 2050 ਤੋਂ ਪਹਿਲਾਂ ਪਾਕਿ ਦੁਨ... ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 17 ਤੋਂ ਪੂਰੇ ਪੰਜਾਬ ’ਚ ਪੁਤਲੇ ਸਾੜੇ ਜਾਣਗੇ-ਹਰਗੋਬਿੰਦ ਕੌਰ ਕਿਹਾ, ਮਾਣ-ਭੱਤਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।