17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੇਅਦਬੀ ਐਕਟ ’ਤੇ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਤੇ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਿਚਾਲੇ ਕੱਲ੍ਹ ਹੋਵੇਗੀ ਬੈਠਕ

ਚੰਡੀਗੜ੍ਹ, 16 ਨਵੰਬਰ (ਪ੍ਰੋ: ਅਵਤਾਰ ਸਿੰਘ) –ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਿਚਾਲੇ ਚੱਲ ਰਹੇ ਪੱਤਰ-ਵਿਹਾਰ ਦਰਮਿਆਨ ਹੁਣ 18 ਨਵੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮਾਹਿਰ ਕਮੇਟੀ ਵਲੋਂ ਐਕਟ ਦੇ ਅਮਲ ’ਤੇ ਰੋਕ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਬਾਰੇ ਸਰਕਾਰ ਤੋਂ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਸਰਕਾਰ ਦੀ ਤਾਲਮੇਲ ਕਮੇਟੀ ਨੇ ਪੱਤਰ ਲਿਖ ਕੇ ਗੱਲਬਾਤ ਲਈ ਮੁੜ ਤੋਂ ਸੱਦਾ ਭੇਜਿਆ ਹੈ।

ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਪ੍ਰੋ: ਅਵਤਾਰ ਸਿੰਘ) –ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਿਚਾਲੇ ਚੱਲ ਰਹੇ ਪੱਤਰ-ਵਿਹਾਰ ਦਰਮਿਆਨ ਹੁਣ 18 ਨਵੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮਾਹਿਰ ਕਮੇਟੀ ਵਲੋਂ ਐਕਟ ਦੇ ਅਮਲ ’ਤੇ ਰੋਕ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਬਾਰੇ ਸਰਕਾਰ ਤੋਂ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਸਰਕਾਰ ਦੀ ਤਾਲਮੇਲ ਕਮੇਟੀ ਨੇ ਪੱਤਰ ਲਿਖ ਕੇ ਗੱਲਬਾਤ ਲਈ ਮੁੜ ਤੋਂ ਸੱਦਾ ਭੇਜਿਆ ਹੈ। ਇਸ ਮੀਟਿੰਗ ਵਿਚ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਨੂੰਨੀ ਮਾਹਰਾਂ ਅਤੇ ਵਿਦਵਾਨਾਂ ਆਧਾਰਿਤ ਕਮੇਟੀ ਨੇ 14 ਨਵੰਬਰ ਨੂੰ ਹੋਈ ਆਪਣੀ ਇਕੱਤਰਤਾ ਵਿਚ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵਲੋਂ 13 ਨਵੰਬਰ ਨੂੰ ਭੇਜੇ ਗਏ ਪੱਤਰ ’ਤੇ ਵਿਸਥਾਰਪੂਰਵਕ ਵਿਚਾਰ ਕੀਤਾ ਸੀ। ਇਸ ਇਕੱਤਰਤਾ ਵਿਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਅਤੇ ਪ੍ਰੋ. ਜਗਮੋਹਨ ਸਿੰਘ ਸ਼ਾਮਿਲ ਹੋਏ ਸਨ। ਇਸ ਤੋਂ ਇਲਾਵਾ ਕਮੇਟੀ ਦੇ ਕੋਆਰਡੀਨੇਟਰ ਅਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਲਖਵੀਰ ਸਿੰਘ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਮੌਜੂਦ ਸਨ। ਇਕੱਤਰਤਾ ਉਪਰੰਤ ਮਾਹਰ ਕਮੇਟੀ ਨੇ ਫ਼ੈਸਲਾ ਕੀਤਾ ਸੀ ਕਿ ਉਹ 18 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਪ੍ਰਸਤਾਵਿਤ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਤਿਆਰ ਹੈ ਪਰ ਇਸ ਤੋਂ ਪਹਿਲਾਂ ਸਰਕਾਰ ਵਲੋਂ ਕੁਝ ਅਹਿਮ ਤੱਥਾਂ ਬਾਰੇ ਸਥਿਤੀ ਸਪੱਸ਼ਟ ਕੀਤੀ ਜਾਣੀ ਜ਼ਰੂਰੀ ਹੈ। ਇਸ ਸੰਬੰਧੀ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਵਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਨੂੰ ਪੱਤਰ ਭੇਜ ਕੇ ਦੋ ਅਹਿਮ ਸਵਾਲ ਉਠਾਏ ਗਏ ਸਨ। ਇਸ ਦੌਰਾਨ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਨੋਡਲ ਅਫ਼ਸਰ ਵਲੋਂ 16 ਨਵੰਬਰ ਨੂੰ ਮਾਹਰ ਕਮੇਟੀ ਦੇ ਕਨਵੀਨਰ ਨੂੰ ਪੱਤਰ ਭੇਜ ਕੇ 18 ਨਵੰਬਰ ਨੂੰ ਦੁਪਹਿਰ 12 ਵਜੇ ਸਰਕਟ ਹਾਊਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਹਮੇਸ਼ਾ ਨੌਜਵਾਨ ਪੀੜ੍ਹੀ ਨੂੰ ਦੇਸ਼ ਸੇਵਾ ਦੀ ਪ੍ਰੇਰਨਾ ਦਿੰਦੀ ਰਹੇਗੀ-ਮੁੱਖ ਮੰਤਰੀ... ਅਗਲੀ ਖ਼ਬਰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਹੱਤਿਆ ਦੇ ਮਾਮਲੇ ’ਚ ਗੈਂਗਸਟਰ ਗੁਗਨੀ ਦੀ ਜ਼ਮਾਨਤ ਅਰਜ਼ੀ ਖਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।