ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਭਲਕੇ
ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਨਵੰਬਰ, ਦਿਨ ਬੁੱਧਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਵਿਖੇ ਕਰਵਾਇਆ ਜਾ ਰਿਹਾ ਹੈ। ਦੁਪਹਿਰ 12 ਤੋਂ 1 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਉੱਘੇ ਕਾਰੋਬਾਰੀ ਠੇਕੇਦਾਰ ਅਨੂਪ ਸਿੰਘ ਕੰਗ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 18 ਨਵੰਬਰ, ਦਿਨ ਬੁੱਧਵਾਰ ਨੂੰ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਕੋਟ ਪੁਰਾਣ ਵਿਖੇ ਕਰਵਾਇਆ ਜਾ ਰਿਹਾ ਹੈ। ਦੁਪਹਿਰ 12 ਤੋਂ 1 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਵਲੋਂ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਨੂਪ ਸਿੰਘ ਕੰਗ ਪਿਛਲੇ ਕੁੱਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਜੂਝ ਰਹੇ ਸਨ। ਉਹ 10 ਨਵੰਬਰ ਨੂੰ 54 ਸਾਲ ਦੀ ਉਮਰ ਵਿਚ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਪਰਿਵਾਰ ਵਲੋਂ 29 ਨਵੰਬਰ ਨੂੰ ਧੀ ਦਾ ਵਿਆਹ ਨਿਸ਼ਚਿਤ ਕੀਤਾ ਗਿਆ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਅਨੂਪ ਸਿੰਘ ਕੰਗ ਆਪਣੇ ਹਸਮੁਖ ਸੁਭਾਅ, ਮਿਲਾਪੜੇਪਣ ਅਤੇ ਹਰ ਕਿਸੇ ਦੇ ਦੁੱਖ-ਸੁੱਖ ਵਿਚ ਸਾਥ ਨਿਭਾਉਣ ਕਰਕੇ ਦੋਸਤਾਂ ਅਤੇ ਸਨੇਹੀਆਂ ਵਿਚ ਵਿਸ਼ੇਸ਼ ਸਥਾਨ ਰੱਖਦੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ, ਸਨੇਹੀਆਂ ਅਤੇ ਕਾਰੋਬਾਰੀ ਹਲਕਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।