ਅੰਮ੍ਰਿਤਸਰ ’ਚ ਢਾਈ ਸੌ ਕਰੋੜ ਦੀ ਹੈਰੋਇਨ ਬਰਾਮਦ ਨਾਬਾਲਗ ਲੜਕੇ ਸਮੇਤ 7 ਮੁਲਜ਼ਮ ਕਾਬੂ
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 38. 962 ਕਿਲੋਗ੍ਰਾਮ ਹੈਰੋਇਨ, 10 ਆਧੁਨਿਕ ਪਿਸਤੌਲ ਸਮੇਤ 102 ਜਿੰਦਾ ਕਾਰਤੂਸ, 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ।
ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 38.962 ਕਿਲੋਗ੍ਰਾਮ ਹੈਰੋਇਨ, 10 ਆਧੁਨਿਕ ਪਿਸਤੌਲ ਸਮੇਤ 102 ਜਿੰਦਾ ਕਾਰਤੂਸ, 900 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਇਕ ਨਾਬਾਲਗ ਲੜਕੇ ਸਮੇਤ 7 ਮੁਲ਼ਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ ’ਚ ਢਾਈ ਸੋ ਕਰੋੜ ਰੁਪਏ ਤੋਂ ਵੀ ਵਧੇਰੇ ਦੱਸੀ ਗਈ ਹੈ। ਅੱਜ ਇਥੇ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਆਈ.ਜੀ.ਪੀ. ਸਰੱਹਦੀ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣੇ ਲਕਸ਼ ਖਤਰੀ ਵਾਸੀ ਪਿੰਡ ਘੰਨੂਪੁਰ ਕਾਲੇ, ਗੁਰਮੀਤ ਸਿੰਘ ਵਾਸੀ ਪਿੰਡ ਸਹਿਜ਼ਾਦਾ ਦੋਵੇਂ ਜ਼ਿਲ੍ਹਾ ਅੰਮ੍ਰਿਤਸਰ, ਮਨਦੀਪ ਸਿੰਘ ਵਾਸੀ ਨੂਰਪੁਰ ਬੇਟ ਜ਼ਿਲ੍ਹਾ ਲੁਧਿਆਣਾ ਵਿਸ਼ਾਲਦੀਪ ਸਿੰਘ ਵਾਸੀ ਪਿੰਡ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਤੇ ਗੁਰਦਿੱਤ ਸਿੰਘ ਤੇ ਵਿਸ਼ਾਲ ਵਾਸੀਆਂ ਪਿੰਡ ਚਵਿੰਡਾ ਕਲ੍ਹਾਂ ਅੰਮ੍ਰਿਤਸਰ ਤੇ ਇਕ ਨਾਬਾਲਗ ਵਜੋਂ ਹੋਈ ਹੈ। ਆਈ.ਜੀ. ਸ: ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿਚ ਬੈਠੇ ਉਨ੍ਹਾਂ ਸੰਚਾਲਕਾਂ ਦੇ ਸੰਪਰਕ ਵਿਚ ਸਨ, ਜੋ ਅਪਰਾਧੀ ਅਨਸਰਾਂ ਵਿਚ ਵੰਡਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਤੋੜਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨਾਲ ਜੁੜੇ ਪਿਛਲੇ ਅਤੇ ਅਗਲੇ ਸਾਰੇ ਸਬੰਧਾਂ ਪਤਾ ਲਗਾਇਆ ਜਾ ਸਕੇ। ਇਸ ਮੌਕੇ ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਤੇ ਹੋਰ ਅਧਿਕਾਰੀ ਹਾਜ਼ਰ ਸਨ।