18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀ.ਐਚ.ਡੀ. ਦੀ ਡਿਗਰੀ ਮੁਕੰਮਲ ਕਰ ਲਈ ਹੈ। ਸਰਕਾਰੀ ਲੈਕਚਰਾਰ ਵਜੋਂ ਆਪਣੇ ਪੇਸ਼ੇਵਰਾਨਾ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2012 ਵਿਚ ਉਨ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਸੂਬੇ ਵਿਚ ਕਰਵਾਈ ਜਾਂਦੀ ਸਭ ਤੋਂ ਮਾਣਮੱਤੀ ਪ੍ਰਤੀਯੋਗਤਾ ਪੀ.ਸੀ.ਐਸ. ਪ੍ਰੀਖਿਆ ਨੂੰ ਪਾਸ ਕਰਦਿਆਂ ਈ.ਟੀ.ਓ. ਵਜੋਂ ਨਿਯੁਕਤੀ ਹਾਸਲ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ 2018-2021 ਤੱਕ ਐਲ.ਐਲ.ਬੀ. ਦੀ ਡਿਗਰੀ ਹਾਸਲ ਕੀਤੀ ਅਤੇ ਸਾਲ 2022 ਵਿਚ ਦੁਬਾਰਾ ਚੋਣ ਲੜੀ ਅਤੇ ਵੱਡੀ ਜਿੱਤ ਦਰਜ ਕੀਤੀ। ਮਾਰਚ 2022 ਵਿੱਚ ਮਾਨ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਬਣੇ ਅਤੇ ਇਸ ਦੌਰਾਨ ਸਰਕਾਰੀ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਦੇ ਨਾਲ ਹੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਤੋਂ ਗਾਈਡ ਪ੍ਰੋ. ਨਮਿਤਾ ਗੁਪਤਾ ਅਤੇ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਹੇਠ ਪੀ.ਐਚ.ਡੀ. ,ਜਿਸਦਾ ਥੀਸਿਸ “ਬੀ.ਆਰ. ਅੰਬੇਡਕਰ ਅਤੇ ਦਲਿਤਾਂ ਦੇ ਮਨੁੱਖੀ ਅਧਿਕਾਰ: ਪੰਜਾਬ ਰਾਜ ਦੇ ਵਿਸ਼ੇਸ਼ ਹਵਾਲੇ ਨਾਲ ਇੱਕ ਅਧਿਐਨ’’ ਮੁਕੰਮਲ ਕਰ ਲਈ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਮਾਤਾ ਸ਼੍ਰੀਮਤੀ ਸ਼ਿੰਦੋ, ਪਤਨੀ ਸੁਹਿੰਦਰ ਕੌਰ, ਪੁੱਤਰੀ ਪਰਲਜੀਤ ਕੌਰ ਤੇ ਪੁੱਤਰ ਹਰਸ਼ਜੀਤ ਸਿੰਘ ਤੋਂ ਇਲਾਵਾ ਆਪਣੇ ਸਾਰੇ ਸਾਥੀਆਂ ਨੂੰ ਦਿੱਤਾ।
ਪਿਛਲੀ ਖ਼ਬਰ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਪ੍ਰੋਗਰਾਮ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਸਮੇਤ ਤਿੰਨ ਮੁੱਖ ਮੰਗਾਂ ਨੂੰ ਲੈ ਕੇ 20 ਨੂੰ ਦਿੱਲੀ ਵਿਖੇ ਮਾਰਚ ਕਰੇਗਾ ਸ਼੍ਰੋਮਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।