18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਾ: ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਵਿਆਹ ਸਮਾਗਮ ’ਚ ਜਾਣ ਦੀ ਨਹੀਂ ਮਿਲੀ ਇਜਾਜ਼ਤ

ਐੱਸ. ਏ.

ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਕਪਿਲ ਵਧਵਾ)-ਕਾਮਰੇਡ ਬਲਵਿੰਦਰ ਸਿੰਘ ਸੰਧੂ ਹੱਤਿਆ ਅਤੇ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਨਵਪ੍ਰੀਤ ਸਿੰਘ ਉਰਫ਼ ਨਵ ਨੂੰ ਆਪਣੀ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਅਦਾਲਤ ਤੋਂ ਅੰਤਰਿਮ ਜ਼ਮਾਨਤ ਨਹੀਂ ਮਿਲੀ। ਮੁਹਾਲੀ ਸਥਿਤ ਐੱਨ. ਆਈ. ਏ. ਦੇ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਨੇ ਇਕ ਹਫ਼ਤੇ ਦੀ ਅੰਤਰਿਮ ਜ਼ਮਾਨਤ ਲਈ ਦਾਇਰ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਪਟੀਸ਼ਨ ਕਰਤਾ ਨੇ ਆਪਣੇ ਵਕੀਲ ਰਾਹੀਂ 19 ਨਵੰਬਰ ਤੋਂ 25 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਦਲੀਲ ਦਿੱਤੀ ਸੀ ਕਿ ਉਸ ਦੀ ਪਤਨੀ ਦੀ ਸਕੀ ਭੈਣ ਦਾ ਵਿਆਹ 23 ਨਵੰਬਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਵਿਖੇ ਹੋਣਾ ਹੈ। ਇਸ ਤੋਂ ਇਕ ਦਿਨ ਪਹਿਲਾਂ 22 ਨਵੰਬਰ ਨੂੰ ਸ਼ਗਨ ਸਮਾਗਮ ਵੀ ਰੱਖਿਆ ਗਿਆ ਹੈ। ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਪਰਿਵਾਰ ਵਿਚ ਇਕਲੌਤਾ ਜੀਜਾ ਹੋਣ ਕਾਰਨ ਵਿਆਹ ਦੀਆਂ ਰਸਮਾਂ ਵਿਚ ਉਸ ਦੀ ਮੌਜੂਦਗੀ ਜ਼ਰੂਰੀ ਹੈ। ਇਸ ਸੰਬੰਧੀ ਦੋ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵਲੋਂ ਉਸ ਦੇ ਚੰਗੇ ਚਰਿੱਤਰ ਬਾਰੇ ਭਰੋਸਾ ਵੀ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਮੁਲਜ਼ਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ 11 ਨਵੰਬਰ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੰਦਿਆਂ ਹੇਠਲੀ ਅਦਾਲਤ ਵਿਚ ਅਰਜ਼ੀ ਦਾਇਰ ਕਰਨ ਦੀ ਛੋਟ ਦਿੱਤੀ ਗਈ ਸੀ। ਦੂਜੇ ਪਾਸੇ, ਐੱਨ. ਆਈ. ਏ. ਦੇ ਵਿਸ਼ੇਸ਼ ਸਰਕਾਰੀ ਵਕੀਲ ਉਰਫ਼ੀ ਮਸੂਦ ਸਈਦ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਦੱਸਿਆ ਕਿ ਇਹ ਮਾਮਲਾ 16 ਅਕਤੂਬਰ 2020 ਨੂੰ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਨਾਲ ਸੰਬੰਧਿਤ ਹੈ। ਜਾਂਚ ਦੌਰਾਨ ਇਸ ਹੱਤਿਆ ਪਿੱਛੇ ਵਿਦੇਸ਼ਾਂ ਵਿਚ ਬੈਠੇ ਹੈਂਡਲਰਾਂ ਅਤੇ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ. ਐੱਲ. ਐੱਫ.) ਨਾਲ ਜੁੜੇ ਲੋਕਾਂ ਦੀ ਸਾਜ਼ਿਸ਼ ਸਾਹਮਣੇ ਆਉਣ ਦੇ ਦੋਸ਼ ਹਨ।
ਪਿਛਲੀ ਖ਼ਬਰ ਜਲੰਧਰ ਕਾਂਗਰਸ ਦੇ ਉਪ ਪ੍ਰਧਾਨ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਸਾਬਕਾ ਡੀ.ਐੱਸ.ਪੀ ‘ਆਪ’ ’ਚ ਸ਼ਾਮਿਲ ਤਜਰਬੇਕਾ... ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।