19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਿਸਾਨ ਜਥੇਬੰਦੀ ਦਾ ਸਮਰਥਨ ਮਿਲਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਬਾਦਲ

ਕੁਹਾੜਾ (ਖੰਨਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੀ ਪ੍ਰਮੁੱਖ ਮੈਂਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਗੌਰਤਲਬ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਲੱਖੋਵਾਲ ਵਿਖੇ ਲੱਖੋਵਾਲ ਪਰਿਵਾਰ ਦੇ ਘਰ ਪਹੁੰਚੇ, ਜਿੱਥੇ ਕਿਸਾਨ ਯੂਨੀਅਨ ਵਲੋਂ ਸ.

ਅਜੀਤ ਡੈਸਕ 19-11-2026
ਕੁਹਾੜਾ (ਖੰਨਾ), 18 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੀ ਪ੍ਰਮੁੱਖ ਮੈਂਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ। ਗੌਰਤਲਬ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਲੱਖੋਵਾਲ ਵਿਖੇ ਲੱਖੋਵਾਲ ਪਰਿਵਾਰ ਦੇ ਘਰ ਪਹੁੰਚੇ, ਜਿੱਥੇ ਕਿਸਾਨ ਯੂਨੀਅਨ ਵਲੋਂ ਸ. ਬਾਦਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵਿਚਾਰ ਵਟਾਂਦਰੇ ਉਪਰੰਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਅਤੇ ਸਮੁੱਚੀ ਯੂਨੀਅਨ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕਿਸਾਨੀ ਦੇ ਅਹਿਮ ਮਸਲੇ ਅਜੇ ਵੀ ਹੱਲ ਹੋਣ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸ: ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਮੁੱਚੀ ਕਿਸਾਨ ਜਥੇਬੰਦੀ ਦਾ ਸਾਥ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਮੁੱਚੀ ਜਥੇਬੰਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੱਖੋਵਾਲ ਪਰਿਵਾਰ ਨਾਲ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਬਹੁਤ ਪੁਰਾਣੇ ਅਤੇ ਗੂੜ੍ਹੇ ਸਬੰਧ ਰਹੇ ਹਨ ਅਤੇ ਪਿਛਲੀਆਂ ਅਕਾਲੀ ਸਰਕਾਰਾਂ ਦੌਰਾਨ ਕਿਸਾਨੀ ਨਾਲ ਜੁੜੀ ਕੋਈ ਵੀ ਸਮੱਸਿਆ ਸਾਹਮਣੇ ਆਉਣ ’ਤੇ ਦੋਵੇਂ ਆਗੂ ਆਪਸੀ ਬੈਠਕ ਰਾਹੀਂ ਤੁਰੰਤ ਹੱਲ ਕੱਢਣ ਨੂੰ ਤਰਜੀਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਅਤੇ ਸੂਬੇ ਦੀ ਤਰੱਕੀ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਅਕਾਲੀ ਲੀਡਰਸ਼ਿਪ ਤੋਂ ਇਲਾਵਾ ਖੰਨਾ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀ ਹਮਾਇਤ ਮਿਲਣ ਤੋਂ ਬਾਅਦ ਪੰਜਾਬ ਭਰ ਵਿਚ ਅਕਾਲੀ ਦਲ ਦੀ ਚੜਤ ਹੋਵੇਗੀ ਅਤੇ ਖੰਨਾ ਪੁਲਿਸ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ਖੰਨਾ, ਸਮਰਾਲਾ, ਪਾਇਲ ਤੋਂ ਇਲਾਵਾ ਸਾਹਨੇਵਾਲ ਚਾਰੇ ਸੀਟਾਂ ਤੇ ਅਕਾਲੀ ਦਲ ਦੀ ਜਿੱਤ ਯਕੀਨੀ ਹੋ ਗਈ ਹੈ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਿਕੰਦਰ ਸਿੰਘ ਮਲੂਕਾ, ਅਵਤਾਰ ਸਿੰਘ ਮੇਹਲੋਂ ਸਰਪ੍ਰਸਤ, ਸੁਖਦੀਪ ਸਿੰਘ ਸ਼ਿਕਾਰ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਮਰਨਜੀਤ ਸਿੰਘ ਢਿੱਲੋਂ, ਪਮਨਦੀਪ ਸਿੰਘ ਗਰੇਵਾਲ, ਜੌਲੀ ਜੰਡਿਆਲੀ, ਅਜਮੇਰ ਸਿੰਘ ਲਾਲੀ, ਚਰਨਜੀਤ ਸਿੰਘ ਪੰਧੇਰ, ਗੁਰਮੀਤ ਸਿੰਘ ਗੱਦੋਵਾਲ, ਰਾਜ ਸਿੰਘ ਲੱਖੋਵਾਲ, ਗਿਆਨ ਸਿੰਘ ਮੰਡ, ਪੁਰਸ਼ੋਤਮ ਸਿੰਘ ਗਿੱਲ, ਪਰਮਿੰਦਰ ਸਿੰਘ ਪਾਲ ਮਾਜਰਾ, ਨਿਰਮਲ ਸਿੰਘ, ਹਰਮਿੰਦਰ ਸਿੰਘ, ਮੁਖ਼ਤਿਆਰ ਸਿੰਘ, ਬਲਦੇਵ ਸਿੰਘ ਪੂਨੀਆ, ਕਿਰਨਪਾਲ ਸਿੰਘ, ਰਣਜੀਤ ਸਿੰਘ, ਜਸਵੰਤ ਸਿੰਘ ਬੀਜਾ, ਅਜੈਬ ਸਿੰਘ, ਸ਼ਰਨਜੀਤ ਸਿੰਘ ਮੇਹਲੋਂ, ਮਨਜੀਤ ਸਿੰਘ ਢੀਂਡਸਾ, ਦਲਜੀਤ ਸਿੰਘ ਚਲਾਕੀ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ, ਹਰਪਿੰਦਰ ਸਿੰਘ, ਰਣਜੀਤ ਸਿੰਘ ਬਰਨਾਲਾ, ਦਲਜੀਤ ਸਿੰਘ, ਸੁਖਮੰਦਰ ਸਿੰਘ, ਦਿਲਬਾਗ ਸਿੰਘ, ਹਰਦਿਆਲ ਸਿੰਘ, ਹਰਮੇਲ ਸਿੰਘ, ਅਵਤਾਰ ਸਿੰਘ, ਪ੍ਰਹਿਲਾਦ ਸਿੰਘ, ਗੁਰਚਰਨ ਸਿੰਘ, ਗਿਆਨ ਸਿੰਘ ਮੰਡ, ਗੁਰਇਕਬਾਲ ਸਿੰਘ ਗਰੇਵਾਲ, ਗੁਰਿੰਦਰ ਸਿੰਘ, ਦਵਿੰਦਰ ਸਿੰਘ, ਡਾ. ਅਰਵਿੰਦਰ ਮਾਨ, ਰਘਵੀਰ ਸਿੰਘ ਕੂੰਮਕਲਾਂ, ਅੰਮ੍ਰਿਤ ਰਾਜੇਵਾਲ, ਜਸਵੰਤ ਸਿੰਘ, ਬਲਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ, ਮਲਕੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਭਾਰਤੀ ਕਿਸਾਨ ਲੱਖੋਵਾਲ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਨਤਾ ਨੇ ਸੰਸਦ ਭੇਜੇ, ਹੁਣ ਮੁੜ ਵਿਧਾਨ ਸਭਾ ਵੱਲ ਮੋੜਿਆ ਮੂੰਹ! ਮੀਤ ਹੇਅਰ ਤੇ ਡਾ. ਰਾਜ ਕੁਮਾਰ ਚੱਬੇਵਾਲ ਦੀ ਸਿਆਸੀ ਵਾਪਸ... ਅਗਲੀ ਖ਼ਬਰ ਤਾਲਮੇਲ ਕਮੇਟੀ ਨਾਲ ਗੱਲਬਾਤ ਲਈ ਨਹੀਂ ਪੁੱਜੇ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਮਾਹਿਰ ਕਮੇਟੀ ਦੇ ਮੈਂਬਰ ਮੁੜ ਭੇਜਿਆ ਜਾਵੇਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।