18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੀਫ ਜਸਟਿਸ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਅਦਾਲਤੀ ਮਾਣਹਾਨੀ ਨੋਟਿਸ

ਨਵੀਂ ਦਿੱਲੀ, 18 ਨਵੰਬਰ(ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਸੂਰਿਆਕਾਂਤ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਪ੍ਰਵੀਨ ਸਿੰਘਲ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ । ਇਹ ਕਾਰਵਾਈ ਬੁੱਧਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ ਗਈ ।

ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ(ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਸੂਰਿਆਕਾਂਤ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਪ੍ਰਵੀਨ ਸਿੰਘਲ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ । ਇਹ ਕਾਰਵਾਈ ਬੁੱਧਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ ਗਈ । ਜਸਟਿਸ ਦੀਪਾਂਕਰ ਦੱਤਾ, ਜਸਟਿਸ ਜਾਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਤਿੰਨ ਮੈਂਬਰੀ ਵਿਸ਼ੇਸ਼ ਬੈਂਚ ਨੇ ਇਸ ਮਾਮਲੇ ਨੂੰ ਪਹਿਲੀ ਨਜ਼ਰੇ ਮਾਣਹਾਨੀ ਯੋਗ ਮੰਨਿਆ ਹੈ । ਅਦਾਲਤ ਨੇ ਵਕੀਲ ਨੂੰ 8 ਜਨਵਰੀ 2027 ਤੱਕ ਆਪਣਾ ਜਵਾਬ ਦਾਖ਼ਲ ਕਰਨ ਤੇ 20 ਜਨਵਰੀ 2027 ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ । ਇਹ ਵਿਵਾਦ 16 ਨਵੰਬਰ 2026 ਨੂੰ ਸ਼ੁਰੂ ਹੋਇਆ ਸੀ ਜਦੋਂ ਵਕੀਲ ਪ੍ਰਵੀਨ ਸਿੰਘਲ ਨੇ ਆਪਣੇ ਇੱਕ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਚੀਫ਼ ਜਸਟਿਸ ਸੂਰਿਆਕਾਂਤ ਦੀ ਇਮਾਨਦਾਰੀ ਅਤੇ ਅਹੁਦੇ ਦੀ ਯੋਗਤਾ ’ਤੇ ਸਵਾਲ ਚੁੱਕੇ ਸਨ । ਇਸ ਤੋਂ ਬਾਅਦ ਅਦਾਲਤ ਦੀ ਆਡੀਓ-ਵੀਡੀਓ ਫੀਡ ਬੰਦ ਕਰ ਦਿੱਤੀ ਗਈ ਸੀ ਤੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਦਾਲਤੀ ਕਮਰੇ ਵਿਚੋਂ ਬਾਹਰ ਕੱਢ ਦਿੱਤਾ ਸੀ ।
ਪਿਛਲੀ ਖ਼ਬਰ ਭਾਰਤ ਤੇ ਅਮਰੀਕਾ ਜਲਦੀ ਹੀ ਵਪਾਰ ਸਮਝੌਤੇ ’ਤੇ ਗੱਲਬਾਤ ਪੂਰੀ ਕਰਨਗੇ-ਵਣਜ ਸਕੱਤਰ ਅਗਲੀ ਖ਼ਬਰ ਅਮਰੀਕਾ ’ਚ ਰਾਹੁਲ ਦੇ ਦਾਅਵਿਆਂ ’ਤੇ ਭਾਜਪਾ ਦਾ ਪਲਟਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।