ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ
ਨਵੀਂ ਦਿੱਲੀ, 18 ਨਵੰਬਰ (ਉਪਮਾ ਡਾਗਾ ਪਾਰਥ)- ਰਾਸ਼ਟਰੀ ਸਿਹਤ ਅਥਾਰਿਟੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ ਵਿਸਥਾਰ ਦਾ ਪ੍ਰਸਤਾਵ ਦਿੱਤਾ ਹੈ, ਜਿਸ ਤਹਿਤ ਹੁਣ 89 ਨਵੇਂ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਮਿਲਣਗੇ। ਵਿਸਥਾਰ ਤੋਂ ਬਾਅਦ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਬਿਮਾਰੀਆਂ ਦੇ ਇਲਾਜਾਂ ਦੀ ਗਿਣਤੀ 23 ਤੋਂ ਵਧ ਕੇ 112 ਹੋ ਜਾਵੇਗੀ।
ਅਜੀਤ ਡੈਸਕ
19-11-2026