19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਟਾਲਾ ਨੇਡ਼ਲੇ ਪਿੰਡ ਪੰਧੇਰ ਕਲਾਂ ਦੇ ਦੋ ਦੋਸਤਾਂ ਦੀ ਇਕੱਠਿਆਂ ਮੌਤ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਕਤਲ ਕਰਨ ਦੇ ਲਗਾਏ ਦੋਸ਼- 4 ਖ਼ਿਲਾਫ਼ ਮਾਮਲਾ ਦਰਜ

ਫਤਹਿਗੜ੍ਹ ਚੂੜੀਆਂ, 19 ਨਵੰਬਰ (ਐਮ. ਐਸ.

ਮ੍ਰਿਤਕਾਂ ਦੀਆਂ ਪੁਰਾਣੀਆਂ ਤਸਵੀਰਾਂ। 20-11-2026
ਫਤਹਿਗੜ੍ਹ ਚੂੜੀਆਂ, 19 ਨਵੰਬਰ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ’ਤੇ ਪੈਂਦੇ ਪਿੰਡ ਛਾਪਰ ਸੱਕੀ ਦੇ ਨਜ਼ਦੀਕ ਵਾਪਰੀ ਇਕ ਘਟਨਾ ਵਿਚ ਪਿੰਡ ਪੰਧੇਰ ਕਲਾਂ (ਥਾਣਾ ਮਜੀਠਾ) ਦੇ ਰਹਿਣ ਵਾਲੇ ਦੋ ਪੱਕੇ ਦੋਸਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਵਜੋਂ ਹੋਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਨੂੰ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਸਿੱਧੇ ਤੌਰ ’ਤੇ ਕਤਲ ਦੇ ਦੋਸ਼ ਲਗਾਏ ਹਨ। ਮ੍ਰਿਤਕ ਪ੍ਰੀਤਮ ਸਿੰਘ ਦੇ ਭਤੀਜੇ ਰਾਜਬੀਰ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਅਤੇ ਉਸ ਦੇ ਚਾਚਾ ਪ੍ਰੀਤਮ ਸਿੰਘ ਬੀਤੇ ਕੱਲ੍ਹ ਕਿਸੇ ਕੰਮ ਦੇ ਸਿਲਸਿਲੇ ਵਿਚ ਡੇਰਾ ਬਾਬਾ ਨਾਨਕ ਤਹਿਸੀਲ ਵਿਖੇ ਗਏ ਸਨ। ਉਨ੍ਹਾਂ ਦੱਸਿਆ ਕਿ ਹਰਿੰਦਰ ਸਿੰਘ ਦਾ ਪਿੰਡ ਹਰਦੋਰਵਾਲ ਵਿਖੇ ਕਰੀਬ 6 ਤੋਂ 7 ਕਿੱਲੇ ਜ਼ਮੀਨ ਦਾ ਮਾਮਲਾ ਚੱਲ ਰਿਹਾ ਸੀ ਅਤੇ ਅੱਜ ਪੁਲਿਸ ਦੀ ਸਹਾਇਤਾ ਨਾਲ ਇਸ ਜ਼ਮੀਨ ਦਾ ਦਖ਼ਲ (ਕਬਜ਼ਾ) ਲਿਆ ਜਾਣਾ ਸੀ। ਰਾਜਬੀਰ ਸਿੰਘ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਕਬਜ਼ਾ ਲੈਣ ਤੋਂ ਪਹਿਲਾਂ ਹੀ ਪਿੰਡ ਹਰਦੋਰਵਾਲ ਨਾਲ ਸੰਬੰਧਿਤ ਵਿਰੋਧੀ ਧਿਰ ਦੇ ਵਿਅਕਤੀਆਂ ਵਲੋਂ ਡੇਰਾ ਬਾਬਾ ਨਾਨਕ ਤੋਂ ਵਾਪਸ ਪਿੰਡ ਪਰਤਦਿਆਂ ਰਸਤੇ ਵਿਚ ਦੋਵਾਂ ਦੋਸਤਾਂ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਸੰਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਅਧਿਕਾਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਰਿੰਦਰ ਸਿੰਘ ਅਤੇ ਪ੍ਰੀਤਮ ਸਿੰਘ ਡੇਰਾ ਬਾਬਾ ਨਾਨਕ ਤੋਂ ਫਤਹਿਗੜ੍ਹ ਚੂੜੀਆਂ ਵੱਲ ਜਾ ਰਹੇ ਸਨ, ਜਿਸ ਦੌਰਾਨ ਰਸਤੇ ਵਿਚ ਵਾਪਰੇ ਹਾਦਸੇ ਵਿਚ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਸ਼ਿਕਾਇਤ ਦੇ ਆਧਾਰ ’ਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਅਧੀਨ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਸੰਪੰਨ, ਤਹਿਸੀਲ-1 ਦੇ ਮਨਿੰਦਰ ਸਿੰਘ ਸਿੱਧੂ ਤੇ 2 ਦੇ ਜੋਬਨਜੀਤ ਸਿੰਘ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।