20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼ੋ੍ਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ ਸੁਖਬੀਰ ਵਲੋਂ ਮੈਂਬਰਾਂ ਨਾਲ ਮੁਲਾਕਾਤ

ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਕੱਲ੍ਹ 20 ਨਵੰਬਰ ਨੂੰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਹੋਣ ਜਾ ਰਹੇ ਜਨਰਲ ਇਜਲਾਸ ਦੀ ਪੂਰਵ ਸੰਧਿਆ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਜਾਣਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕੀਤੀ ਤੇ ਸਮੂਹ ਮੈਂਬਰਾਂ ਨੂੰ ਪਾਰਟੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਹਾਲ ਹੀ ਵਿਚ ਘਰ ਵਾਪਸੀ ਕਰਨ ਵਾਲੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਦੀ ਇਕੱਤਰਤਾ ’ਚ ਸ਼ਾਮਿਲ ਨਹੀਂ ਹੋਏ ਤੇ ਇਕੱਤਰਤਾ ਤੋਂ ਬਾਅਦ ਨਵੇਂ ਅੱਜ ਦੀ ਪ੍ਰਧਾਨ ਦੇ ਨਾਂਅ ਦਾ ਖ਼ੁਲਾਸਾ ਨਾ ਕੀਤੇ ਜਾਣ ਕਰਕੇ ਅਜੇ ਵੀ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਦਾ ਦੌਰ ਜਾਰੀ ਹੈ।

ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)-ਕੱਲ੍ਹ 20 ਨਵੰਬਰ ਨੂੰ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਹੋਣ ਜਾ ਰਹੇ ਜਨਰਲ ਇਜਲਾਸ ਦੀ ਪੂਰਵ ਸੰਧਿਆ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਪਾਰਟੀ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਇ ਜਾਣਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕੀਤੀ ਤੇ ਸਮੂਹ ਮੈਂਬਰਾਂ ਨੂੰ ਪਾਰਟੀ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਹਾਲ ਹੀ ਵਿਚ ਘਰ ਵਾਪਸੀ ਕਰਨ ਵਾਲੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਦੀ ਇਕੱਤਰਤਾ ’ਚ ਸ਼ਾਮਿਲ ਨਹੀਂ ਹੋਏ ਤੇ ਇਕੱਤਰਤਾ ਤੋਂ ਬਾਅਦ ਨਵੇਂ ਅੱਜ ਦੀ ਪ੍ਰਧਾਨ ਦੇ ਨਾਂਅ ਦਾ ਖ਼ੁਲਾਸਾ ਨਾ ਕੀਤੇ ਜਾਣ ਕਰਕੇ ਅਜੇ ਵੀ ਪ੍ਰਧਾਨਗੀ ਨੂੰ ਲੈ ਕੇ ਅਟਕਲਾਂ ਦਾ ਦੌਰ ਜਾਰੀ ਹੈ। ਇਕੱਤਰਤਾ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ: ਦਲਜੀਤ ਸਿੰਘ ਚੀਮਾ ਤੋਂ ਇਲਾਵਾ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਵੀ ਸ਼ਾਮਿਲ ਹੋਏ। ਇਕੱਤਰਤਾ ਉਪ੍ਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੱਲ੍ਹ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਲਈ ਕੁੱਝ ਮੈਂਬਰਾਂ ਦੇ ਸੁਝਾਅ ਲਏ ਹਨ ਤੇ ਬਾਕੀਆਂ ਦੇ ਕੱਲ੍ਹ ਸੁਝਾਅ ਲਏ ਜਾਣਗੇ ਤੇ ਅਹੁਦੇਦਾਰਾਂ ਸਬੰਧੀ ਅੰਤਿਮ ਫ਼ੈਸਲਾ ਮੈਂਬਰਾਂ ’ਤੇ ਛੱਡ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਇਕੱਤਰਤਾ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਚੋਣਾਂ ਵਿਚ ਸਿਰਫ਼ ਦੋ ਕੁ ਮਹੀਨੇ ਹੀ ਬਾਕੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ, ਇਸ ਲਈ ਪੂਰੀ ਟੀਮ ਨੂੰ ਇੱਕਜੁੱਟ ਹੋ ਕੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਇਕ ਮਿਸ਼ਨ ਨਾਲ ਅੱਗੇ ਵਧਣ ਦੀ ਲੋੜ ਹੈ। ਅੱਜ ਦੀ ਇਕੱਤਰਤਾ ਵਿਚ 90 ਦੇ ਕਰੀਬ ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਕੁਝ ਅਕਾਲੀ ਆਗੂ ਵੀ ਸ਼ਾਮਿਲ ਹੋਏ। ਜਿਨ੍ਹਾਂ ਵਿਚ ਪ੍ਰਮੁੱਖ ਤੌਰ ’ਤੇ ਭਾਈ ਰਾਜਿੰਦਰ ਸਿੰਘ ਮਹਿਤਾ, ਸ਼ੇਰ ਸਿੰਘ ਮੰਡਵਾਲਾ, ਬੀਬੀ ਹਰਜਿੰਦਰ ਕੌਰ, ਕੁਲਵੰਤ ਸਿੰਘ ਮੰਨਣ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਸ਼ੇਰ ਸਿੰਘ ਮੰਡਵਾਲਾ, ਬਾਬਾ ਬੂਟਾ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਜਲਾਲਉਸਮਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਵਿੰਦਰਪਾਲ ਸਿੰਘ ਗੋਰਾ, ਸੁਰਜੀਤ ਸਿੰਘ ਤੁਗਲਵਾਲ, ਜੋਧ ਸਿੰਘ ਸਮਰਾ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਸਮੇਤ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਪੁਰਾ ਦੀ ਸਿਆਸਤ ’ਚ ਵੱਡਾ ਭੁਚਾਲ, ਕੰਬੋਜ਼ ਨੇ ਹੱਥ ਛੱਡ ਕੇ ਫੜਿਆ ਕਮਲ ਭਾਜਪਾ ਨੇ ਹਲਕੇ ਦੀ ਸਿਆਸਤ ’ਚ ਲਾਈ ਸਿਆਸੀ ਸੰ... ਅਗਲੀ ਖ਼ਬਰ ਪੰਜਾਬ ’ਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।