19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪਾਕਿਸਤਾਨੀ ਵਫ਼ਦ ਐੱਸ. ਸੀ. ਓ. ਸੱਭਿਅਤਾ ਸੰਵਾਦ ਫੋਰਮ ’ਚ ਸ਼ਾਮਿਲ ਹੋਣ ਲਈ ਪਹੁੰਚ ਰਿਹਾ ਭਾਰਤ

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਇਕ ਉੱਚ ਪੱਧਰੀ ਵਫ਼ਦ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿਖੇ ਹੋਣ ਵਾਲੇ ਪਹਿਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ.

ਡਾ: ਮੁਸੱਦਿਕ ਮਸੂਦ ਮਲਿਕ 20-11-2026
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦਾ ਇਕ ਉੱਚ ਪੱਧਰੀ ਵਫ਼ਦ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿਖੇ ਹੋਣ ਵਾਲੇ ਪਹਿਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸਭਿਅਤਾ ਸੰਵਾਦ ਫੋਰਮ ’ਚ ਸ਼ਾਮਿਲ ਹੋਵੇਗਾ । ਪਾਕਿਸਤਾਨੀ ਵਿਦੇਸ਼ ਦਫ਼ਤਰ ਅਨੁਸਾਰ ਵਫ਼ਦ ਦੀ ਅਗਵਾਈ ਸੰਘੀ ਜਲਵਾਯੂ ਪਰਿਵਰਤਨ ਤੇ ਵਾਤਾਵਰਨ ਤਾਲਮੇਲ ਮੰਤਰੀ ਡਾ. ਮੁਸੱਦਿਕ ਮਸੂਦ ਮਲਿਕ ਕਰਨਗੇ । ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਹੋ ਰਿਹਾ ਇਹ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ । ਮਈ 2023 ਤੋਂ ਬਾਅਦ ਕਿਸੇ ਪਾਕਿਸਤਾਨੀ ਸੰਘੀ ਮੰਤਰੀ ਦਾ ਇਹ ਪਹਿਲਾ ਭਾਰਤ ਦੌਰਾ ਹੋਵੇਗਾ । ਡਾ. ਮਲਿਕ ਭਾਰਤ ਦੇ ਸਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਦੇ ਸੱਦੇ ’ਤੇ ਫੋਰਮ ’ਚ ਹਿੱਸਾ ਲੈਣਗੇ । ਉਹ ਸਭਿਅਤਾਵਾਂ ਵਿਚਾਲੇ ਸੰਵਾਦ, ਕੂਟਨੀਤੀ ਤੇ ਐੱਸ.ਸੀ.ਓ. ’ਚ ਪਾਕਿਸਤਾਨ ਦੀ ਉਸਾਰੂ ਭੂਮਿਕਾ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ । ਵਫ਼ਦ ਵੱਖ-ਵੱਖ ਸੈਸ਼ਨਾਂ ’ਚ ਸ਼ਾਮਿਲ ਹੋਣ ਦੇ ਨਾਲ ਮੈਂਬਰ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਵੀ ਕਰੇਗਾ । ਜ਼ਿਕਰਯੋਗ ਹੈ ਕਿ ਪਾਕਿਸਤਾਨ ਕੋਲ 2026-27 ਲਈ ਐੱਸ.ਸੀ.ਓ. ਕੌਂਸਲ ਆਫ਼ ਹੈੱਡਜ਼ ਆਫ਼ ਸਟੇਟ ਦੀ ਪ੍ਰਧਾਨਗੀ ਹੈ । ਇਸ ਤਹਿਤ ਉਹ ਅਗਲੇ ਸਾਲ ਹੋਣ ਵਾਲੇ ਸੰਮੇਲਨ ਤੋਂ ਪਹਿਲਾਂ ਕਈ ਮੰਤਰੀ ਪੱਧਰੀ ਮੀਟਿੰਗਾਂ ਦੀ ਮੇਜ਼ਬਾਨੀ ਕਰੇਗਾ ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦੇ ਸਵਾਗਤ ਲਈ ਭਾਜਪਾ ਆਗੂਆਂ ਅਤੇ ਵਰਕਰਾਂ ’ਚ ਉਤ... ਅਗਲੀ ਖ਼ਬਰ ਬਲੋਚਿਸਤਾਨ ਦੇ ਟੋਟੇ ਨਹੀਂ ਹੋਣ ਦੇਣਗੇ ਬਲੋਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।