19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੁਲ ਡਿੱਗਣ ਦੀ ਘਟਨਾ ਨੇ ਖੋਲ੍ਹੀ ਸਰਕਾਰੀ ਵਿਭਾਗਾਂ ਦੀ ਪੋਲ੍ਹ-ਕਲੇਰ

ਚੰਡੀਗੜ੍ਹ, 19 ਨਵੰਬਰ (ਪ੍ਰੋ:ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਭਾਖੜਾ ਨਹਿਰ ਉੱਪਰ ਪੁਲ ਡਿੱਗਣ ਦੀ ਘਟਨਾ ਲਈ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ. ਐੱਚ.

ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਪ੍ਰੋ:ਅਵਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਭਾਖੜਾ ਨਹਿਰ ਉੱਪਰ ਪੁਲ ਡਿੱਗਣ ਦੀ ਘਟਨਾ ਲਈ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ. ਐੱਚ. ਏ. ਆਈ.) ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਜਵਾਬਦੇਹ ਠਹਿਰਾਉਂਦਿਆਂ ਕਿਹਾ ਕਿ ਇਸ ਮਾਮਲੇ ਵਿਚ ਸਿੰਚਾਈ ਵਿਭਾਗ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲ ਡਿੱਗਣ ਦੀ ਘਟਨਾ ਨੇ ਸਰਕਾਰੀ ਵਿਭਾਗਾਂ ਦੀ ਨਿਗਰਾਨੀ ਅਤੇ ਰੱਖ-ਰਖਾਅ ਪ੍ਰਣਾਲੀ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦੀ। ਐਡਵੋਕੇਟ ਕਲੇਰ ਨੇ ਕਿਹਾ ਕਿ ਐੱਨ. ਐੱਚ. ਏ. ਆਈ. ਅਤੇ ਸਿੰਚਾਈ ਵਿਭਾਗ ਵਿਚਕਾਰ ਪੁਲਾਂ ਦੀ ਸੁਰੱਖਿਆ ਅਤੇ ਰੱਖ-ਰਖਾਅ ਸਬੰਧੀ ਤਾਲਮੇਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਮੁਆਵਜ਼ਾ ਨਾ ਦੇਣ ’ਤੇ ਗਮਾਡਾ ਨੂੰ ਵੱਡਾ ਝਟਕਾ, ਮੁੱਖ ਖਾਤਾ ਕੁਰਕ ਕਰਨ ਦੇ ਹੁਕਮ ਜਾਰੀ ਅਗਲੀ ਖ਼ਬਰ ਵੈਨਕੂਵਰ ਨਗਰ ਪਾਲਿਕਾ ਵਲੋਂ ‘ ਪੰਜਾਬੀ ਸਾਹਿਤ ਹਫ਼ਤਾ ’ ਮਨਾਉਣ ਦਾ ਐਲਾਨਨਾਮਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।