19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਸਤੀਫ਼ੇ ਮਗਰੋਂ ਮੈਨੂੰ ਹਟਾਉਣ ਦੀ ਕਾਰਵਾਈ ਬੇਲੋੜੀ-ਜਸਟਿਸ ਵਰਮਾ

ਨਵੀਂ ਦਿੱਲੀ, 19 ਨਵੰਬਰ (ਪੀ. ਟੀ.

12 ਸਾਲਾਂ ’ਚ ਭਾਰਤ ਦੀ ਅਰਥਵਿਵਸਥਾ ਦੀ ਤਸਵੀਰ ਬਦਲੀ-ਮੋਦੀ 20-11-2026
ਨਵੀਂ ਦਿੱਲੀ, 19 ਨਵੰਬਰ (ਪੀ. ਟੀ. ਆਈ.)-ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਕਿ ਅਸਤੀਫ਼ਾ ਦੇਣ ਤੋਂ ਬਾਅਦ ਹਾਈ ਕੋਰਟ ਦੇ ਜੱਜ ਵਜੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਬੇਮਾਇਨਾ ਹੋ ਗਈ ਹੈ ਅਤੇ ਇਸ ਨੂੰ ਅੱਗੇ ਨਹੀਂ ਚਲਾਇਆ ਜਾ ਸਕਦਾ। ਉਨ੍ਹਾਂ ਦਲੀਲ ਦਿੱਤੀ ਹੈ ਕਿ ਅਸਤੀਫ਼ੇ ਮਗਰੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਕੋਈ ਵੀ ਕੋਸ਼ਿਸ਼ ਸੰਵਿਧਾਨਕ ਆਧਾਰ ਤੋਂ ਬਿਨਾਂ ਹੋਵੇਗੀ।ਉਨ੍ਹਾਂ ਇਹ ਗੱਲ 10 ਸਤੰਬਰ ਨੂੰ ਲੋਕ ਸਭਾ ਦੇ ਸਕੱਤਰ ਜਨਰਲ ਉਤਪਲ ਕੁਮਾਰ ਸਿੰਘ ਨੂੰ ਲਿਖੇ ਪੱਤਰ ਵਿਚ ਕਹੀ। ਇਹ ਪੱਤਰ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਦੇ ਜਵਾਬ ਵਿਚ ਲਿਖਿਆ ਗਿਆ ਸੀ। ਇਹ ਪੱਤਰ ਵੀਰਵਾਰ ਨੂੰ ਸੰਸਦ ਮੈਂਬਰਾਂ ਵਿਚ ਵੰਡਿਆ ਗਿਆ। ਜਸਟਿਸ ਵਰਮਾ ਨੇ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਨਾਲ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਖ਼ਤਮ ਹੋ ਗਈ ਸੀ। ਉਨ੍ਹਾਂ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਮੁੜ ਨਕਾਰਦਿਆਂ ਕਿਹਾ ਕਿ ਉਹ ਬੇਕਸੂਰ ਹਨ। ਉਨ੍ਹਾਂ ਨੇ ਨਕਦੀ ਦੇ ਗ਼ੈਰ-ਕਾਨੂੰਨੀ ਹੋਣ ਦੇ ਦੋਸ਼ਾਂ ਨੂੰ ਵੀ ਰੱਦ ਕੀਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਅਸਤੀਫ਼ੇ ਨੂੰ ਕਿਸੇ ਵੀ ਦੋਸ਼ ਜਾਂ ਜਾਂਚ ਕਮੇਟੀ ਦੇ ਨਤੀਜਿਆਂ ਵਜੋਂ ਸਵੀਕਾਰਨਯੋਗ ਨਾ ਮੰਨਿਆ ਜਾਵੇ।
ਪਿਛਲੀ ਖ਼ਬਰ 35 ਸਾਲਾਂ ਬਾਅਦ ਕਸ਼ਮੀਰ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਤੋਂ ਮੁਕਤ ਹੋਇਆ-ਅਮਿਤ ਸ਼ਾਹ ਅਗਲੀ ਖ਼ਬਰ 12 ਸਾਲਾਂ ’ਚ ਭਾਰਤ ਦੀ ਅਰਥਵਿਵਸਥਾ ਦੀ ਤਸਵੀਰ ਬਦਲੀ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।