19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

35 ਸਾਲਾਂ ਬਾਅਦ ਕਸ਼ਮੀਰ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਤੋਂ ਮੁਕਤ ਹੋਇਆ-ਅਮਿਤ ਸ਼ਾਹ

ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)-ਅੱਤਵਾਦ ਵਿਰੁੱਧ ਲੜਾਈ ਵਿਚ ਇਕ ਵੱਡੀ ਪ੍ਰਾਪਤੀ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ 35 ਸਾਲਾਂ ਬਾਅਦ ਕਸ਼ਮੀਰ ਹੁਣ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਤੋਂ ਮੁਕਤ ਹੋ ਗਿਆ ਹੈ। ਇਥੇ ਸਾਲਾਨਾ ਅੱਤਵਾਦ-ਵਿਰੋਧੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਕ ਤਾਲਮੇਲਬੱਧ ਢੰਗ ਨਾਲ ਇਸ ਦੀਆਂ ਸਮਰੱਥਾਵਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।

ਅਜੀਤ ਡੈਸਕ 20-11-2026
ਨਵੀਂ ਦਿੱਲੀ, 19 ਨਵੰਬਰ (ਉਪਮਾ ਡਾਗਾ ਪਾਰਥ)-ਅੱਤਵਾਦ ਵਿਰੁੱਧ ਲੜਾਈ ਵਿਚ ਇਕ ਵੱਡੀ ਪ੍ਰਾਪਤੀ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ 35 ਸਾਲਾਂ ਬਾਅਦ ਕਸ਼ਮੀਰ ਹੁਣ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਤੋਂ ਮੁਕਤ ਹੋ ਗਿਆ ਹੈ।ਇਥੇ ਸਾਲਾਨਾ ਅੱਤਵਾਦ-ਵਿਰੋਧੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਕ ਤਾਲਮੇਲਬੱਧ ਢੰਗ ਨਾਲ ਇਸ ਦੀਆਂ ਸਮਰੱਥਾਵਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਸ਼ਾਹ ਨੇ ਜ਼ਮੀਨੀ ਪੱਧਰ ‘ਤੇ ਫੈਸਲਾਕੁਨ ਨਤੀਜੇ ਮਿਲਣ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਲਤੀਫ਼ ਭੱਟ ਦੇ ਖਾਤਮੇ ਨਾਲ ਪੂਰਾ ਕਸ਼ਮੀਰ ਭਾਰਤ ਵਿਚ ਪੈਦਾ ਹੋਏ ਅੱਤਵਾਦੀਆਂ ਦੀ ਮੌਜੂਦਗੀ ਤੋਂ ਮੁਕਤ ਹੋ ਗਿਆ ਹੈ ਅਤੇ ਨਾਲ ਹੀ ਕਿਹਾ ਕਿ ਇਹ ਸਥਿਤੀ 35 ਸਾਲਾਂ ਬਾਅਦ ਬਣੀ ਹੈ। ਲਤੀਫ਼ ਭੱਟ, ਜਿਸ ‘ਤੇ 15 ਲੱਖ ਰੁਪਏ ਦਾ ਇਨਾਮ ਸੀ ਅਤੇ ਜੋ 11 ਨਵੰਬਰ ਨੂੰ ਸੀ.ਆਰ.ਪੀ.ਐੱਫ. ਦੀ ਚੌਕੀ ‘ਤੇ ਹੋਏ ਹਮਲੇ ਦੇ ਸੰਬੰਧ ਵਿੱਚ ਲੋੜੀਂਦਾ ਸੀ, ਜਿਸ ਵਿਚ ਅਰਧ-ਸੈਨਿਕ ਬਲਾਂ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ, ਨੂੰ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਮਾਰ ਮੁਕਾਇਆ ਸੀ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ ਅਗਲੀ ਖ਼ਬਰ ਅਸਤੀਫ਼ੇ ਮਗਰੋਂ ਮੈਨੂੰ ਹਟਾਉਣ ਦੀ ਕਾਰਵਾਈ ਬੇਲੋੜੀ-ਜਸਟਿਸ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।