ਦਲ ਖ਼ਾਲਸਾ ਵਲੋਂ ਨਿਖਿਲ ਗੁਪਤਾ ਨੂੰ ਸਜ਼ਾ ਦੇਣ ਦਾ ਸਵਾਗਤ
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਅਮਰੀਕੀ ਅਦਾਲਤ ਵਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਸੱਤ ਮਹੀਨੇ ਦੀ ਕੈਦ ਸੁਣਾਏ ਜਾਣ ਦੇ ਫ਼ੈਸਲੇ ਨੂੰ ਵਿਦੇਸ਼ਾਂ ਵਿਚ ਖ਼ਾਲਿਸਤਾਨੀ ਕਾਰਕੁੰਨਾਂ ਨੂੰ ਕਥਿੱਤ ਜਿਸਮਾਨੀ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਇਕ ਅਹਿਮ ਪੜਾਅ ਕਰਾਰ ਦਿੰਦਿਆਂ ਤੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਜਥੇਬੰਦੀ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਕਿਹਾ ਕਿ ਅਮਰੀਕੀ ਅਦਾਲਤ ਦੇ ਫ਼ੈਸਲੇ ਨੇ ਸਿੱਖਾਂ ਦੀ ਆਜ਼ਾਦੀ ਸੰਘਰਸ਼ ’ਤੇ ਹੋ ਰਹੇ ਖ਼ਤਰਨਾਕ ਹਕੂਮਤੀ ਹਮਲਿਆਂ ਦਾ ਪਰਦਾਫ਼ਾਸ਼ ਕੀਤਾ ਹੈ।
ਅਜੀਤ ਡੈਸਕ
22-11-2026