23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਤਿਕਾਰ ਸੋਧ ਐਕਟ ਮਾਮਲਾ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਮੁੜ ਇਕੱਤਰਤਾ ਅੱਜ ਮਾਹਿਰ ਕਮੇਟੀ ਦੇ ਗੈਰ ਹਾਜ਼ਰ ਰਹਿਣ ਦੀ ਸੰਭਾਵਨਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸਤਿਕਾਰ ਸੋਧ ਐਕਟ ਮਾਮਲੇ ਸੰਬੰਧੀ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨਾਲ ਸਾਂਝੀ ਇਕੱਤਰਤਾ ਕੱਲ੍ਹ 23 ਨਵੰਬਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਰੱਖੀ ਗਈ ਹੈ । ਪ੍ਰਾਪਤ ਵੇਰਵਿਆਂ ਅਨੁਸਾਰ ਬੀਤੇ ਦਿਨੀਂ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਵਲੋਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਪੱਤਰ ਲਿਖ ਕੇ 23 ਨਵੰਬਰ ਨੂੰ ਹੋਣ ਵਾਲੀ ਪ੍ਰਸਾਵਿਤ ਸਾਂਝੀ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਲਿਖਤੀ ਸੱਦਾ ਭੇਜਿਆ ਗਿਆ ਸੀ ।

ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸਤਿਕਾਰ ਸੋਧ ਐਕਟ ਮਾਮਲੇ ਸੰਬੰਧੀ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਦੁਆਰਾ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਨਾਲ ਸਾਂਝੀ ਇਕੱਤਰਤਾ ਕੱਲ੍ਹ 23 ਨਵੰਬਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਰੱਖੀ ਗਈ ਹੈ । ਪ੍ਰਾਪਤ ਵੇਰਵਿਆਂ ਅਨੁਸਾਰ ਬੀਤੇ ਦਿਨੀਂ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਦੇ ਨੋਡਲ ਅਧਿਕਾਰੀ ਵਲੋਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਪੱਤਰ ਲਿਖ ਕੇ 23 ਨਵੰਬਰ ਨੂੰ ਹੋਣ ਵਾਲੀ ਪ੍ਰਸਾਵਿਤ ਸਾਂਝੀ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਲਿਖਤੀ ਸੱਦਾ ਭੇਜਿਆ ਗਿਆ ਸੀ । ਜਾਣਕਾਰੀ ਅਨੁਸਾਰ ਬੀਤੇ ਦਿਨ ਜਥੇਦਾਰ ਵਲੋਂ ਗਠਿਤ ਪੰਜ ਮੈਂਬਰੀ ਮਾਹਿਰ ਕਮੇਟੀ ਦੇ ਕੋਆਰਡੀਨੇਟਰ ਲਖਵੀਰ ਸਿੰਘ ਨੇ ਜਵਾਬੀ ਪੱਤਰ ਲਿਖ ਕੇ ਸਪੱਸ਼ਟ ਕਰ ਦਿੱਤਾ ਸੀ ਕਿ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਇਤਰਾਜ਼ਾਂ ਤੇ ਅਹਿਮ ਨੁਕਤਿਆਂ ਤੇ ਅਕਾਲ ਤਖ਼ਤ ਸਾਹਿਬ ਦੇ ਹੋਏ ਆਦੇਸ਼ਾਂ ਦੀ ਰੌਸ਼ਨੀ ਵਿਚ ਹੀ ਗੱਲਬਾਤ ਕਰ ਸਕਦੀ ਹੈ ਤੇ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ਾਂ ਦੀ ਕਿਸੇ ਵੀ ਹਾਲਤ ਵਿਚ ਉਲੰਘਣਾ ਨਹੀਂ ਕਰ ਸਕਦੀ । ਇਹ ਵੀ ਕਿਹਾ ਸੀ ਕਿ ਮਾਹਿਰ ਕਮੇਟੀ ਦੀ ਮੰਗ ’ਤੇ ਅਜੇ ਤੱਕ ਸਰਕਾਰ ਵਲੋਂ ਸੋਧ ਐਕਟ ਅਮਲ ’ਤੇ ਰੋਕ ਲਗਾਉਣ ਸੰਬੰਧੀ ਜੋ ਜਾਣਕਾਰੀ ਮੰਗੀ ਗਈ ਸੀ, ਪ੍ਰੰਤੂ ਨੋਡਲ ਅਫ਼ਸਰ ਵਲੋਂ ਅਜੇ ਤੀਕ ਕੋਈ ਜਾਣਕਾਰੀ ਭੇਜੀ ਗਈ ਹੈ ਤੇ ਨਾ ਹੀ ਸੋਧ ਐਕਟ ਦੇ ਅਮਲ ’ਤੇ ਰੋਕ ਲਾਉਣ ਸੰਬੰਧੀ ਕੋਈ ਕਾਰਵਾਈ ਕੀਤੀ ਗਈ ਹੈ । ਇਸ ਜਵਾਬੀ ਪੱਤਰ ਤੋਂ ਬਾਅਦ ਕੱਲ੍ਹ ਦੀ ਸਰਕਾਰ ਦੀ ਤਾਲਮੇਲ ਕਮੇਟੀ ਦੀ ਪ੍ਰਸਤਾਵਿਤ ਇਕੱਤਰਤਾ ਵਿਚ ਮਾਹਿਰ ਕਮੇਟੀ ਦੇ ਪੁੱਜਣ ਦੀ ਸੰਭਾਵਨਾ ਮੱਧਮ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ 18 ਨਵੰਬਰ ਨੂੰ ਵੀ ਅੰਮ੍ਰਿਤਸਰ ਵਿਖੇ ਸਾਂਝੀ ਇਕੱਤਰਤਾ ਰੱਖ ਗਈ ਸੀ, ਪਰ ਇਸ ਵਿਚ ਵੀ ਮਾਹਿਰ ਕਮੇਟੀ ਮੈਂਬਰ ਸ਼ਾਮਿਲ ਨਹੀਂ ਸਨ ਹੋਏ ।
ਪਿਛਲੀ ਖ਼ਬਰ ਮਰੀਅਮ ਨਵਾਜ਼ ਵਲੋਂ ਪੰਜਾਬ ਇੰਸਟੀਚਿਊਟ ਆਫ਼ ਲੈਂਗੂਏਜ, ਆਰਟ ਐਂਡ ਕਲਚਰ ਦੇ ਨਵੇਂ ਬੋਰਡ ਆਫ਼ ਗਵਰਨਰਜ਼ ਦਾ ਗਠਨ ਡਾ: ਕਲਿਆਣ ਸਿ... ਅਗਲੀ ਖ਼ਬਰ ਲੁਧਿਆਣਾ ਸਟੇਸ਼ਨ ’ਤੇ ਕੰਮਕਾਜ ਦੇ ਚਲਦੇ ਅੰਮ੍ਰਿਤਸਰ ਆਉਣ-ਜਾਣ ਵਾਲੀਆਂ ਰੇਲਗੱਡੀਆਂ ਰਹਿਣਗੀਆਂ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।