24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ’ਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ ਸਰਕਾਰ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਸਾਡੀ ਪਾਰਟੀ ਵਲੋਂ 20 ਨਵੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਦਿੱਤੇ ਗਏ ਮੈਮੋਰੰਡਮ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੁਰੰਤ ਲਾਗੂ ਕਰੇ।

ਅਜੀਤ ਡੈਸਕ 24-11-2026
ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਸਾਡੀ ਪਾਰਟੀ ਵਲੋਂ 20 ਨਵੰਬਰ ਨੂੰ ਦਿੱਲੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਦਿੱਤੇ ਗਏ ਮੈਮੋਰੰਡਮ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੁਰੰਤ ਲਾਗੂ ਕਰੇ। 24 ਨਵੰਬਰ ਨੂੰ ਕੇਂਦਰ ਸਰਕਾਰ ਕੋਲ ਇਹ ਬਹੁਤ ਵਧੀਆ ਮੌਕਾ ਹੈ, ਜਦੋਂ ਉਹ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮੇਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਸਿੱਖ ਕੌਮ ਨਾਲ ਵਧੀਆ ਰਿਸ਼ਤੇ ਦੀ ਸ਼ੁਰੂਆਤ ਕਰ ਸਕਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਮੰਗ ਪੱਤਰ ਵਿਚ ਸਾਡੀ ਪਾਰਟੀ ਨੇ ਪੰਦ੍ਹਰਾਂ ਸਾਲ ਤੋਂ ਲਟਕ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ, ਤੀਹ-ਤੀਹ ਸਾਲ ਤੋਂ ਜੇਲ੍ਹਾਂ ਵਿਚ ਬੈਠੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਦੀ ਪੁਰਜ਼ੋਰ ਮੰਗ ਕੀਤੀ ਸੀ, ਜਿਸ ਲਈ ਸਾਨੂੰ ਸਾਰੀ ਲੀਡਰਸ਼ਿਪ ਨੂੰ ਗ੍ਰਿਫ਼ਤਾਰੀਆਂ ਵੀ ਦੇਣੀਆਂ ਪਈਆਂ ਸਨ। ਇਹ ਉਹ ਜ਼ਰੂਰੀ ਮੰਗਾਂ ਹਨ ਜਿੰਨਾ ’ਤੇ ਗ਼ੌਰ ਕਰਕੇ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਸਾਂਝੀ ਕੀਤੀ ਗਈ ਹੈ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੀ ਖੋਜਾਰਥੀ ਡਾ. ਅਕਸ਼ਪ੍ਰੀਤ ਕੌਰ ਨੇ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026’ ਜਿੱਤਿਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਦੁਨੀਆ ਨੂੰ ਦਿਖਾਇਆ ਸੱਚ ਤੇ ਸੇਵਾ ਦਾ ਮਾਰਗ-ਰਾਜਪਾਲ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।