ਮੁੜ ਕਾਂਗਰਸ ਦੇ ਹੋਏ ਮਦਨ ਜਲਾਲਪੁਰ, ਕਾਂਗਰਸ ਹਾਈਕਮਾਂਡ ਵਲੋਂ ਮੁਅੱਤਲੀ ਰੱਦ
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਵਿਧਾਨ ਸਭਾ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਮੁੜ ਕਾਂਗਰਸ ਦੇ ਹੋ ਗਏ ਹਨ। ਕਾਂਗਰਸ ਨੇ ਉਨ੍ਹਾਂ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿਚ ਵਾਪਸੀ ਹੋ ਗਈ ਹੈ।
ਕਾਂਗਰਸ ਪ੍ਰਧਾਨ ਪਰਗਟ ਸਿੰਘ ਮਦਨ ਲਾਲ ਜਲਾਲਪੁਰ ਨੂੰ ਵਾਪਸੀ ਦਾ ਪੱਤਰ ਦਿੰਦੇ ਹੋਏ। ਅਜੀਤ ਤਸਵੀਰ
24-11-2026