26 ਤੋਂ ਜਵੱਦੀ ਟਕਸਾਲ ਵਿਖੇ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ 26 ਨਵੰਬਰ ਤੋਂ 29 ਨਵੰਬਰ ਤੱਕ ਹੋਣ ਵਾਲੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਅੱਜ ਟਕਸਾਲ ਦੇ ਮੁਖੀ ਸੰਤ ਅਮੀਰ ਸਿੰਘ ਨੇ ਦੱਸਿਆ ਕਿ ਇਹ ਸੰਗੀਤ ਸੰਮੇਲਨ ਸੰਤ ਬਾਬਾ ਸੁਚਾ ਸਿੰਘ ਵਲੋਂ ਉਲੀਕੇ ਧਰਮ ਪ੍ਰਚਾਰ ਪਸਾਰ ਕਾਰਜ਼ਾਂ ’ਚੋਂ ਇਕ ਹੈ।
ਅਜੀਤ ਡੈਸਕ
24-11-2026